HomePunjabਮੋਹਾਲੀ 'ਚ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਆਇਆ ਸਾਹਮਣੇ

ਮੋਹਾਲੀ ‘ਚ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਆਇਆ ਸਾਹਮਣੇ

ਮੋਹਾਲੀ : ਮੋਹਾਲੀ (Mohali) ‘ਚ ਇਕ ਔਰਤ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਪਿੰਡ ਦਫਰਪੁਰ ਦੀ ਗੁਰੂਨਾਨਕ ਕਲੋਨੀ ‘ਚ ਦਿਨ-ਦਿਹਾੜੇ ਇਕ ਔਰਤ ‘ਤੇ ਗੋਲੀਬਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 3 ਵਜੇ ਔਰਤ ਆਪਣੇ ਘਰ ਦੇ ਬਾਹਰ ਬੈਠੀ ਸੀ, ਇਸ ਦੌਰਾਨ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ, ਜਿਨ੍ਹਾਂ ‘ਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਟੋਪੀ ਪਾਈ ਹੋਈ ਸੀ।

ਜਿਵੇਂ ਹੀ ਹਮਲਾਵਰ ਉੱਥੇ ਪਹੁੰਚੇ, ਉਨ੍ਹਾਂ ਨੇ ਔਰਤ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਔਰਤ ਨੂੰ ਤੁਰੰਤ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਔਰਤ ਨੂੰ ਦੋ ਗੋਲੀਆਂ ਲੱਗੀਆਂ ਹਨ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ, ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਔਰਤ ‘ਤੇ ਗੋਲੀ ਚਲਾਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments