Home ਪੰਜਾਬ ਹੜ੍ਹ ਪੀੜਤਾਂ ਲਈ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ...

ਹੜ੍ਹ ਪੀੜਤਾਂ ਲਈ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ 5 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ

0

ਅੰਮ੍ਰਿਤਸਰ: ਪੰਜਾਬ ‘ਚ ਆਏ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ । ਹਰ ਕੋਈ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ । ਇਸੇ ਦੌਰਾਨ ਹੜ੍ਹ ਪੀੜਤਾਂ ਲਈ ਸਿੱਖ ਸੇਵਾਦਾਰ ਜਥਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਜਮੇਰ ਰਾਜਸਥਾਨ ਦੀਆਂ ਸੰਗਤਾਂ ਵੱਲੋਂ 5 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਗਿਆ। ਇਸੇ ਤਰ੍ਹਾਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਸੇਵਾਰਾ ਦੀਆਂ ਸੰਗਤਾਂ ਵੱਲੋਂ ਵੀ 75 ਹਜ਼ਾਰ ਰੁਪਏ ਰਾਹਤ ਕਾਰਜਾਂ ਲਈ ਦਿੱਤੇ ਗਏ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣਾ ਸ਼੍ਰੋਮਣੀ ਕਮੇਟੀ ਦੀ ਜਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਆਪਣਾ ਫ਼ਰਜ਼ ਸਮਝਦਿਆਂ ਲੋੜਵੰਦਾਂ ਦੀ ਮਦਦ ਲਈ ਨਿਰੰਤਰ ਕਾਰਜਸ਼ੀਲ ਰਹੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਰਾਜਿੰਦਰ ਸਿੰਘ ਰਾਜਸਥਾਨ ਸਮੇਤ ਹੋਰ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version