Homeਪੰਜਾਬਭਲਕੇ ਪੂਰੇ ਪੰਜਾਬ 'ਚ ਮੁਕੰਮਲ ਬੰਦ ਦਾ ਕੀਤਾ ਗਿਆ ਐਲਾਨ

ਭਲਕੇ ਪੂਰੇ ਪੰਜਾਬ ‘ਚ ਮੁਕੰਮਲ ਬੰਦ ਦਾ ਕੀਤਾ ਗਿਆ ਐਲਾਨ

ਕਪੂਰਥਲਾ: ਸ਼ਹਿਰ ‘ਚ ਸਫਾਈ ਕਰਮਚਾਰੀਆਂ ਦੀ ਲਗਾਤਾਰ ਜਾਰੀ ਹੜਤਾਲ ਕਾਰਨ ਸਫਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

30 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਰਹੇਗਾ ਬੰਦ
ਮਿਉਂਸਪਲ ਮੁਲਾਜ਼ਮ ਜਥੇਬੰਦੀ ਵੱਲੋਂ 30 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਮੁਕੰਮਲ ਬੰਦ ਦਾ ਐਲਾਨ ਕੀਤਾ ਗਿਆ ਹੈ।ਜੱਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਇਹ ਫ਼ੈਸਲਾ ਲਿਆ ਗਿਆ ਹੈ।

ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
ਮਿਉਂਸਪਲ ਮੁਲਾਜ਼ਮ ਜਥੇਬੰਦੀ ਦੇ ਸੂਬਾ ਪ੍ਰਧਾਨ ਗੋਪਾਲ ਥਾਪਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ ਪਰ ਇਹ ਪੂਰੀ ਤਰ੍ਹਾਂ ਬੇਸਿੱਟਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀ ਕੋਈ ਵੀ ਜਾਇਜ਼ ਮੰਗ ਨਹੀਂ ਮੰਨੀ।

ਸਰਕਾਰ ਦੇ ਰਵੱਈਏ ‘ਤੇ ਪ੍ਰਗਟਾਈ ਨਾਰਾਜ਼ਗੀ
ਗੋਪਾਲ ਥਾਪਰ ਨੇ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ।

‘ਪੰਜਾਬ ਬੰਦ’ ਲਈ ਸਰਕਾਰ ਜ਼ਿੰਮੇਵਾਰ
ਸੂਬਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ 30 ਜੁਲਾਈ ਨੂੰ ਦਿੱਤੇ ਜਾਣ ਵਾਲੇ ਪੰਜਾਬ ਬੰਦ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਜਾਂ ਕਿਸੇ ਕਿਸਮ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਪ੍ਰਸ਼ਾਸਨ ਦੀ ਵਧੀ ਚਿੰਤਾ
ਹੜਤਾਲ ਅਤੇ ਪੰਜਾਬ ਬੰਦ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਿੰਤਾ ਵਧ ਗਈ ਹੈ। ਜੇਕਰ ਜਲਦੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਫ਼ਾਈ ਵਿਵਸਥਾ ਹੋਰ ਵੀ ਪ੍ਰਭਾਵਿਤ ਹੋਵੇਗੀ ਅਤੇ ਆਮ ਲੋਕਾਂ ਦੇ ਜੀਵਨ ‘ਤੇ ਵੀ ਇਸ ਦਾ ਮਾੜਾ ਅਸਰ ਪੈ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments