Homeਯੂਪੀ ਖ਼ਬਰਾਂਹਾਪੁੜ ਜ਼ਿਲ੍ਹੇ 'ਚ ਤਾਇਨਾਤ ਕਾਂਸਟੇਬਲ ਨੇ ਆਪਣੀ ਸਰਕਾਰੀ ਰਾਈਫਲ ਨਾਲ ਗੋਲੀ ਮਾਰ...

ਹਾਪੁੜ ਜ਼ਿਲ੍ਹੇ ‘ਚ ਤਾਇਨਾਤ ਕਾਂਸਟੇਬਲ ਨੇ ਆਪਣੀ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਹਾਪੁੜ: ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਧੌਲਾਨਾ ਖੇਤਰ ‘ਚ ਤਾਇਨਾਤ ਇਕ ਕਾਂਸਟੇਬਲ ਨੇ ਅੱਜ ਕਥਿਤ ਤੌਰ ‘ਤੇ ਆਪਣੀ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਧੀਕ ਪੁਲਿਸ ਸੁਪਰਡੈਂਟ (ਏ.ਐਸ.ਪੀ.) ਵਿਨੀਤ ਭਟਨਾਗਰ ਨੇ ਦੱਸਿਆ ਕਿ ਮ੍ਰਿਤਕ ਕਾਂਸਟੇਬਲ ਦੀ ਪਛਾਣ ਆਗਰਾ ਜ਼ਿਲ੍ਹੇ ਦੇ ਰਹਿਣ ਵਾਲੇ ਆਸ਼ੀਸ਼ ਵਰਮਾ (25) ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਵਰਮਾ ਹਾਪੁੜ ਦੇ ਧੌਲਾਨਾ ਥਾਣੇ ਵਿੱਚ ਤਾਇਨਾਤ ਸੀ ਅਤੇ ਡਿਊਟੀ ਦੌਰਾਨ ਉਸ ਨੇ ਆਪਣੀ ਸਰਕਾਰੀ ਰਾਈਫਲ ਨਾਲ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਲਈ। ਭਟਨਾਗਰ ਨੇ ਦੱਸਿਆ ਕਿ ਗੋਲੀ ਦੀ ਆਵਾਜ਼ ਸੁਣਦੇ ਹੀ ਆਸ-ਪਾਸ ਮੌਜੂਦ ਹੋਰ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ ਅਤੇ ਖੂਨ ਨਾਲ ਲੱਥਪੱਥ ਕਾਂਸਟੇਬਲ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਂਸਟੇਬਲ ਨੇ ਸ਼ਾਇਦ ਮਾਨਸਿਕ ਤਣਾਅ ਕਾਰਨ ਇਹ ਆਤਮਘਾਤੀ ਕਦਮ ਚੁੱਕਿਆ ਹੈ। ਭਟਨਾਗਰ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments