Home ਰਾਜਸਥਾਨ ਰਾਜਸਥਾਨ ‘ਚ ਮੌਤ ਦਾ ਤਾਂਡਵ! ਬੱਚਿਆਂ ਸਮੇਤ 9 ਲੋਕਾਂ ਦੀ ਗਈ ਜਾਨ

ਰਾਜਸਥਾਨ ‘ਚ ਮੌਤ ਦਾ ਤਾਂਡਵ! ਬੱਚਿਆਂ ਸਮੇਤ 9 ਲੋਕਾਂ ਦੀ ਗਈ ਜਾਨ

0

ਜੈਪੁਰ: ਰਾਜਸਥਾਨ ਦੇ ਕੋਟਾ-ਉਦੈਪੁਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ੰਭੂਪੁਰਾ ਪਿੰਡ ਨੇੜੇ ਤੇਜ਼ ਰਫ਼ਤਾਰ ਕਰੂਜ਼ਰ ਗੱਡੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿੱਚ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ, ਇਹ ਹਾਦਸਾ ਬੀਤੀਂ ਰਾਤ ਕਰੀਬ 2 ਵਜੇ ਵਾਪਰਿਆ। ਗੱਡੀ ਵਿੱਚ ਮਹਾਰਾਸ਼ਟਰ ਦੇ ਇੱਕੋ ਪਰਿਵਾਰ ਦੇ 15 ਮੈਂਬਰ ਸਵਾਰ ਸਨ, ਜੋ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ।

ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਵਿੱਚ ਸਵਾਰ ਕਈ ਲੋਕਾਂ ਦੀ ਮੌਕੇ ‘ਤੇ ਹੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਊਸ਼ਾ ਬਾਈ, ਸੁਸ਼ੀਲਾ, ਕੈਲਾਸ਼, ਸਾਨਵੀ, ਸੱਜਣ, ਅਨੀਤਾ, ਬਾਬੂਲਾਲ, ਜਾਹਨਵੀ ਅਤੇ ਮਾਧਵੀ ਵਜੋਂ ਹੋਈ ਹੈ।

ਉੱਥੇ ਹੀ ਜ਼ਖ਼ਮੀ ਹੋਏ 6 ਲੋਕਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਨਿਊ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਨੀਂਦ ਦੀ ਝਪਕੀ ਆਉਣ ਕਾਰਨ ਇਹ ਹਾਦਸਾ ਵਾਪਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਿਟੀ ਪੁਲਿਸ ਸੁਪਰਡੈਂਟ ਤੇਜਸਵਨੀ ਗੌਤਮ ਸਮੇਤ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ। ਟੀਮਾਂ ਨੇ ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਇਸ ਤੋਂ ਇਲਾਵਾ, ਹਸਪਤਾਲ ਵਿੱਚ ਜ਼ਖ਼ਮੀਆਂ ਦੀ ਦੇਖਭਾਲ ਲਈ ਵਿਸ਼ੇਸ਼ ਮੈਡੀਕਲ ਟੀਮ ਤਾਇਨਾਤ ਕੀਤੀ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਾਦਸੇ ਵਾਲੀ ਥਾਂ ਅਤੇ ਹਸਪਤਾਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

NO COMMENTS

LEAVE A REPLY

Please enter your comment!
Please enter your name here

Exit mobile version