Home ਪੰਜਾਬ ਕੌਮਾਂਤਰੀ ਬਾਜ਼ਾਰ ‘ਚ ਵੀ ਸੋਨੇ-ਚਾਂਦੀ ‘ਚ ਗਿਰਾਵਟ ਕੀਤੀ ਗਈ ਦਰਜ

ਕੌਮਾਂਤਰੀ ਬਾਜ਼ਾਰ ‘ਚ ਵੀ ਸੋਨੇ-ਚਾਂਦੀ ‘ਚ ਗਿਰਾਵਟ ਕੀਤੀ ਗਈ ਦਰਜ

0

ਪੰਜਾਬ : ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ 24 ਕੈਰੇਟ ਸੋਨੇ ਦੀ ਕੀਮਤ 1,57,400 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 1,46,380 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ। ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਇਹ 2,42,200 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਹੈ।

ਦੂਜੇ ਪਾਸੇ MCX ‘ਤੇ ਦੋਵੇਂ ਕੀਮਤੀ ਧਾਤਾਂ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੀਆਂ ਹਨ। ਸੋਨਾ 835 ਰੁਪਏ ਡਿੱਗ ਕੇ 1,53,546 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ ਵੀ 1554 ਰੁਪਏ ਡਿੱਗ ਕੇ 2,40,049 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ ‘ਚ ਵੀ ਸੋਨੇ-ਚਾਂਦੀ ‘ਚ ਗਿਰਾਵਟ ਦਰਜ ਕੀਤੀ ਗਈ ਹੈ।

ਮੁੰਬਈ ਅਤੇ ਕੋਲਕਾਤਾ ‘ਚ 24 ਕੈਰੇਟ ਸੋਨੇ ਦੀ ਕੀਮਤ 1,55,830 ਰੁਪਏ ਪ੍ਰਤੀ 10 ਗ੍ਰਾਮ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 1,42,840 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਚੇਨਈ, ਪੁਣੇ ਅਤੇ ਬੈਂਗਲੁਰੂ ‘ਚ ਵੀ 24 ਕੈਰੇਟ ਸੋਨੇ ਦੀ ਕੀਮਤ 1,55,830 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ 1,42,840 ਰੁਪਏ ਪ੍ਰਤੀ 10 ਗ੍ਰਾਮ ਹੈ। ਸੋਨੇ ‘ਚ ਗਿਰਾਵਟ ਦੇ ਪਿੱਛੇ ਕੁਝ ਅਹਿਮ ਕਾਰਨ ਵੀ ਹਨ।

NO COMMENTS

LEAVE A REPLY

Please enter your comment!
Please enter your name here

Exit mobile version