Home ਪੰਜਾਬ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ..

0

ਪਟਿਆਲਾ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਵੀ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਲਾਕਾ ਵਾਸੀਆਂ ਨੂੰ ਇਸ ਵਿਸ਼ੇਸ਼ ਡਰੋਨ ਸ਼ੋਅ ਵਿੱਚ ਸ਼ਾਮਲ ਹੋਣ ਅਤੇ ਇਸ ਦਾ ਆਨੰਦ ਮਾਣਨ ਦਾ ਸੱਦਾ ਦਿੱਤਾ ਹੈ।

ਡਾ. ਬਲਬੀਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 10 ਸਤੰਬਰ ਨੂੰ ਸ਼ਾਮ 6 ਵਜੇ ਪਟਿਆਲਾ ਦਿਹਾਤੀ ਹਲਕੇ ਦੀ ਅਨਾਜ ਮੰਡੀ, ਸਰਹਿੰਦ ਰੋਡ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ।

ਇਸ ਦੌਰਾਨ ਅਸਮਾਨ ਵਿੱਚ ਡਰੋਨਾਂ ਦੀ ਮਦਦ ਨਾਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ ਨਾਲ ਸਬੰਧਤ ਦ੍ਰਿਸ਼ ਪੇਸ਼ ਕੀਤੇ ਜਾਣ ਦੀ ਉਮੀਦ ਹੈ।

ਸਿਹਤ ਮੰਤਰੀ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਇਸ ਵਿਸ਼ੇਸ਼ ਸਮਾਗਮ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸਮੁੱਚੇ ਪੰਜਾਬ ਲਈ ਸ਼ਰਧਾ ਅਤੇ ਸਤਿਕਾਰ ਦਾ ਮੌਕਾ ਹੈ।

ਡਰੋਨ ਸ਼ੋਅ ਰਾਹੀਂ ਨਵੀਂ ਤਕਨੀਕ ਦੇ ਜ਼ਰੀਏ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਨੁੱਖਤਾ, ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ’ਤੇ ਇਲਾਕਾ ਵਾਸੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਡਰੋਨ ਸ਼ੋਅ ਵਿੱਚ ਪਹੁੰਚਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version