ਪੰਜਾਬ : ਹਫਤੇ ਦੇ ਆਖਰੀ ਕਾਰੋਬਾਰੀ ਦਿਨ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਬੀਤੇ ਦਿਨ ਦੇ ਮੁਕਾਬਲੇ ਅੱਜ ਦੋਵਾਂ ਦੀਆਂ ਕੀਮਤਾਂ ‘ਚ ਕਮੀ ਆਈ ਹੈ।
ਅੱਜ 24 ਕੈਰੇਟ ਸੋਨੇ ਦੀ ਕੀਮਤ 1,57,500 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਸੀ, ਜਦੋਂ ਕਿ ਬੀਤੇ ਦਿਨ ਇਹ 1,59,200 ਰੁਪਏ ਸੀ। ਉਥੇ ਹੀ 22 ਕੈਰੇਟ ਸੋਨਾ 1,46,480 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ, ਜੋ ਇਕ ਦਿਨ ਪਹਿਲਾਂ 1,48,060 ਰੁਪਏ ਸੀ। ਚਾਂਦੀ ਦੀਆਂ ਕੀਮਤਾਂ ‘ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ ਦੀ ਕੀਮਤ 2,40,200 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜਦਕਿ ਬੀਤੇ ਦਿਨ ਇਸ ਦੀ ਕੀਮਤ 2,43,700 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ ਸੀ।
ਸਰਾਫਾ ਕਾਰੋਬਾਰੀਆਂ ਮੁਤਾਬਕ ਕੌਮਾਂਤਰੀ ਬਾਜ਼ਾਰ ਦੇ ਰੁਖ ਅਤੇ ਮੰਗ ‘ਚ ਉਤਰਾਅ-ਚੜ੍ਹਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਖਰੀਦਦਾਰਾਂ ਨੂੰ ਖਰੀਦਣ ਤੋਂ ਪਹਿਲਾਂ ਨਵੀਨਤਮ ਕੀਮਤਾਂ ਦੀ ਜਾਂਚ ਕਰਨੀ ਚਾਹੀਦੀ ਹੈ।












