Home ਦੇਸ਼ ਦਿੱਲੀ ਦੇ ਸੋਨੀਆ ਵਿਹਾਰ ਇਲਾਕੇ ’ਚ ਡੰਪਰ ਟਰੱਕ ਇੱਕ ਆਟੋ-ਰਿਕਸ਼ਾ ਦੇ ਵਿਚਕਾਰ...

ਦਿੱਲੀ ਦੇ ਸੋਨੀਆ ਵਿਹਾਰ ਇਲਾਕੇ ’ਚ ਡੰਪਰ ਟਰੱਕ ਇੱਕ ਆਟੋ-ਰਿਕਸ਼ਾ ਦੇ ਵਿਚਕਾਰ ਹੋਈ ਜ਼ੋਰਦਾਰ ਟੱਕਰ, 3 ਲੋਕਾਂ ਦੀ ਹੋਈ ਮੌਤ

0

ਨਵੀਂ ਦਿੱਲੀ : ਦਿੱਲੀ ਦੇ ਸੋਨੀਆ ਵਿਹਾਰ ਇਲਾਕੇ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਡੰਪਰ ਟਰੱਕ ਇੱਕ ਆਟੋ-ਰਿਕਸ਼ਾ ਦੇ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਨਵਜੰਮੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ। ਸਥਾਨਕ ਨਿਵਾਸੀਆਂ ਅਤੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਡੰਪਰ ਅਤੇ ਆਟੋ-ਰਿਕਸ਼ਾ ਦੇ ਵਿਚਕਾਰ ਹੋਈ ਟੱਕਰ

ਪੁਲਿਸ ਦੇ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਪੁਸ਼ਤਾ ਨੰਬਰ 5 ਦੇ ਨੇੜੇ ਵਾਪਰਿਆ। ਡੰਪਰ ਦਾ ਨੰਬਰ DL1LY 5990 ਸੀ ਅਤੇ ਆਟੋ ਦਾ ਨੰਬਰ DL1RAB 5531 ਸੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਇੱਕ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਾਣਕਾਰੀ ਦੇ ਅਨੁਸਾਰ, ਹਾਦਸੇ ਵਿੱਚ ਅੱਠ ਲੋਕ ਜ਼ਖਮੀ ਹੋ ਗਏ। ਸਥਾਨਕ ਨਿਵਾਸੀਆਂ ਅਤੇ ਪੀ.ਸੀ.ਆਰ. ਦੀ ਮਦਦ ਨਾਲ, ਸਾਰੇ ਜ਼ਖਮੀਆਂ ਨੂੰ ਜਗ ਪ੍ਰਵੇਸ਼ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋ ਅਣਪਛਾਤੇ ਆਦਮੀਆਂ ਅਤੇ ਇੱਕ ਨਵਜੰਮੀ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪੰਜ ਹੋਰਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

ਪੁਲਿਸ ਅਨੁਸਾਰ, ਹਾਦਸੇ ਵਿੱਚ ਜ਼ਖਮੀਆਂ ਦੀ ਪਛਾਣ 32 ਸਾਲਾ ਰਾਜਾ, 30 ਸਾਲਾ ਰਾਖੀ ਅਤੇ ਤਿੰਨ ਹੋਰਾਂ ਲੋਕਾਂ ਵਜੋਂ ਹੋਈ ਹੈ। ਇਸ ਦੇ ਨਾਲ ਹੀ, ਹਾਦਸੇ ਵਿੱਚ ਲਗਭਗ ਤਿੰਨ ਸਾਲ ਦੀ ਇੱਕ ਲੜਕੀ ਦੇ ਸੁਰੱਖਿਅਤ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version