HomePunjabਜਲੰਧਰ ਬਾਜ਼ਾਰ 'ਚ ਦੋ ਦੁਕਾਨਦਾਰਾਂ ਵਿਚਾਲੇ ਹੋਇਆ ਝਗੜਾ

ਜਲੰਧਰ ਬਾਜ਼ਾਰ ‘ਚ ਦੋ ਦੁਕਾਨਦਾਰਾਂ ਵਿਚਾਲੇ ਹੋਇਆ ਝਗੜਾ

ਜਲੰਧਰ : ਜਲੰਧਰ ਦੇ ਫਗਵਾੜਾ ਗੇਟ ਬਾਜ਼ਾਰ ‘ਚ ਦੋ ਦੁਕਾਨਦਾਰਾਂ ਵਿਚਾਲੇ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸੜਕ ‘ਤੇ ਖੜ੍ਹੇ ਇਕ ਵਾਹਨ ਨੂੰ ਲੈ ਕੇ ਦੋ ਦੁਕਾਨਦਾਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਇਕ ਦੁਕਾਨਦਾਰ ਵੱਲੋਂ ਉਸ ਦੀ ਪੱਗ ਉਤਾਰਨ ਦੇ ਦੋਸ਼ ਵੀ ਲਾਏ ਗਏ ਹਨ। ਇਸ ਘਟਨਾ ਤੋਂ ਬਾਅਦ ਸਮਰਥਨ ਵਿੱਚ ਆਈਆਂ ਸਿੱਖ ਜਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਨੇ ਦੱਸਿਆ ਕਿ ਇੱਕ ਹੋਰ ਦੁਕਾਨਦਾਰ ਵੱਲੋਂ ਸੜਕ ‘ਤੇ ਖੜ੍ਹੇ ਵਾਹਨ ਨੂੰ ਹਟਾ ਕੇ ਗੁੰਡਾਗਰਦੀ ਕੀਤੀ ਗਈ। ਉਸਦੇ ਕੱਪੜੇ ਪਾੜ ਦਿੱਤੇ ਗਏ ਅਤੇ ਉਸਦੀ ਪੱਗ ਵੀ ਲਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਤੋਂ ਪਹਿਲਾਂ ਵੀ ਉਕਤ ਦੁਕਾਨਦਾਰਾਂ ਨੇ ਗੁੰਡਾਗਰਦੀ ਕੀਤੀ ਹੈ।

ਦੂਜੇ ਪਾਸੇ ਇਕ ਹੋਰ ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਦੇ ਸਾਹਮਣੇ ਵਾਲਾ ਰਸਤਾ ਗੱਡੀ ਖੜੀ ਕਰਕੇ ਰੋਕਿਆ ਹੋਇਆ ਸੀ, ਜਦੋਂ ਉਸ ਨੇ ਗੱਡੀ ਹਟਾਉਣ ਲਈ ਕਿਹਾ ਤਾਂ ਉਸ ਨਾਲ ਬਦਸਲੂਕੀ ਕੀਤੀ ਗਈ। ਇਸ ਦੌਰਾਨ ਉਸ ਦੇ ਪਿਤਾ ਨੂੰ ਵੀ ਬੁਰਾ-ਭਲਾ ਕਿਹਾ ਗਿਆ ਅਤੇ ਕੁੱਟਮਾਰ ਵੀ ਕੀਤੀ ਗਈ। ਉਸ ਨੇ ਦੱਸਿਆ ਕਿ ਦੂਜੇ ਦੁਕਾਨਦਾਰ ਦਾ ਕਹਿਣਾ ਹੈ ਕਿ ਉਹ ਜੱਜ ਹੈ ਅਤੇ ਉਸ ਦਾ ਕੋਈ ਨੁਕਸਾਨ ਨਹੀਂ ਕਰ ਸਕਦਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments