Homeਪੰਜਾਬਮਾਨਸਾ-ਸਿਰਸਾ ਸੜਕ ‘ਤੇ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ, 4...

ਮਾਨਸਾ-ਸਿਰਸਾ ਸੜਕ ‘ਤੇ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ, 4 ਲੋਕਾਂ ਦੀ ਮੌਤ

ਮਾਨਸਾ : ਮਾਨਸਾ ਤੋਂ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇਹ ਹਾਦਸਾ ਕਸਬਾ ਸਰਦੂਲਗੜ੍ਹ ਦੇ ਨਜ਼ਦੀਕ ਸਰਦੂਲੇ ਕੋਲ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ ਇਕੋਂ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਡਰਾਇਵਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਰਿਵਾਰ ਚੰਡੀਗੜ੍ਹ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਸਿਰਸਾ ਜਾ ਰਿਹਾ ਸੀ ਅਤੇ ਪਰਿਵਾਰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਹਾਦਸਾ ਮਾਨਸਾ-ਸਿਰਸਾ ਸੜਕ ‘ਤੇ ਸਰਦੂਲੇ ਵਾਲਾ ਪਿੰਡ ਨੇੜੇ ਵਾਪਰਿਆ ਹੈ। ਸੂਚਨਾ ਮਿਲਣ ‘ਤੇ ਸਰਦੂਲਗੜ੍ਹ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਸਰਦੂਲਗੜ੍ਹ ਦੇ ਐਸ.ਐਚ.ਓ. ਗਣੇਸ਼ ਵਾਰ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਕਾਰ ਚਾਲਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਲੋਕਾਂ ਦੀ ਮੌਤ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments