HomePunjabਜਲੰਧਰ ਨਗਰ ਨਿਗਮ ਦੇ ਵਾਰਡਬੰਦੀ ਨੂੰ ਲੈ ਕੇ ਅੱਜ ਹਾਈਕੋਰਟ 'ਚ ਹੋਵੇਗੀ...

ਜਲੰਧਰ ਨਗਰ ਨਿਗਮ ਦੇ ਵਾਰਡਬੰਦੀ ਨੂੰ ਲੈ ਕੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜਲੰਧਰ : ਕਾਂਗਰਸੀ ਆਗੂ ਰਜਿੰਦਰ ਬੇਰੀ ਅਤੇ ਹੋਰਨਾਂ ਵੱਲੋਂ ਜਲੰਧਰ ਨਗਰ ਨਿਗਮ (Jalandhar Municipal Corporation) ਦੀ ਨਵੀਂ ਪ੍ਰਸਤਾਵਿਤ ਵਾਰਡ ਵੰਡ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 28 ਸਤੰਬਰ ਯਾਨੀ ਅੱਜ ਸੁਣਵਾਈ ਹੋਵੇਗੀ। ਇਸ ਪਟੀਸ਼ਨ ਨਾਲ ਸਬੰਧਤ ਕੇਸ ਦੀ ਸੁਣਵਾਈ ਆਮ ਕੇਸਾਂ ਦੇ ਅੰਤ ‘ਤੇ ਰੱਖੀ ਗਈ ਹੈ ਅਤੇ ਇਨ੍ਹੀਂ ਦਿਨੀਂ ਵਕੀਲ ਹੜਤਾਲ ‘ਤੇ ਹਨ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਪਟੀਸ਼ਨ ‘ਤੇ ਸੁਣਵਾਈ ਦੀ ਸੰਭਾਵਨਾ ਬਹੁਤ ਘੱਟ ਹੈ।

ਆਉਣ ਵਾਲੇ ਦਿਨਾਂ ‘ਚ ਦੁਸਹਿਰੇ ਅਤੇ ਦੀਵਾਲੀ ਦੇ ਮੌਕੇ ‘ਤੇ ਅਦਾਲਤਾਂ ‘ਚ ਕਈ ਛੁੱਟੀਆਂ ਹੋਣਗੀਆਂ, ਇਸ ਲਈ ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਪਟੀਸ਼ਨ ‘ਤੇ ਸੁਣਵਾਈ ਦੀ ਅਗਲੀ ਤਰੀਕ ਤੈਅ ਹੋ ਸਕਦੀ ਹੈ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਨੇ ਰਾਜ ਚੋਣ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ ਜੋ ਕਿਸੇ ਵੀ ਸਮੇਂ ਨਿਗਮ ਚੋਣਾਂ ਦਾ ਐਲਾਨ ਕਰ ਸਕਦਾ ਹੈ। ਹੁਣ ਦੇਖਣਾ ਇਹ ਹੈ ਕਿ ਇਸ ਮਾਮਲੇ ‘ਚ ਅਦਾਲਤ ਦਾ ਕੀ ਫ਼ੈਸਲਾ ਆਉਂਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments