HomePunjabਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਅੱਜ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ (Chandigarh mayor election) ‘ਚ ਕਥਿਤ ਧਾਂਦਲੀ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ (ਸੋਮਵਾਰ) ਸੁਣਵਾਈ ਕਰੇਗਾ। ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਨਵੇਂ ਸਿਰੇ ਤੋਂ ਮੇਅਰ ਚੋਣਾਂ ਦੀ ਮੰਗ ਕਰਨ ਵਾਲੀ ‘ਆਪ’ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ। ਮੇਅਰ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਕੀਤਾ ਸੀ ਅਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ।

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਜਿੱਤ ਕੇ ਤਿੰਨੋਂ ਅਹੁਦਿਆਂ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਹੈ। ਇਸ ਚੋਣ ਨੂੰ ਕਾਂਗਰਸ-ਆਪ ਗਠਜੋੜ ਲਈ ਝਟਕੇ ਵਜੋਂ ਦੇਖਿਆ ਜਾ ਰਿਹਾ ਸੀ। ਪੀੜਤ ਧਿਰ ਨੇ ਪ੍ਰੀਜ਼ਾਈਡਿੰਗ ਅਫ਼ਸਰ ’ਤੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ।

ਬੁੱਧਵਾਰ ਨੂੰ ਹਾਈ ਕੋਰਟ ਦੇ ਜਸਟਿਸ ਸੁਧੀਰ ਸਿੰਘ ਅਤੇ ਜਸਟਿਸ ਹਰਸ਼ ਬੰਗੜ ਦੀ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ‘ਆਪ’ ਨੇ ਦੋਸ਼ ਲਾਇਆ ਸੀ ਕਿ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਹੈ। ਪਾਰਟੀ ਨੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments