Homeਪੰਜਾਬਮਾਨਸਾ ਦੇ ਪਿੰਡ ਭੰਮੇ ਖੁਰਦ 'ਚ ਦਿਲ ਦਹਿਲਾਉਣ ਵਾਲੀ ਘਟਨਾ..

ਮਾਨਸਾ ਦੇ ਪਿੰਡ ਭੰਮੇ ਖੁਰਦ ‘ਚ ਦਿਲ ਦਹਿਲਾਉਣ ਵਾਲੀ ਘਟਨਾ..

ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਵਿੱਚ ਸੋਮਵਾਰ ਨੂੰ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਵਾਸੀ ਮਹਿਲਾ ਅਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਦੀ ਪਛਾਣ ਸੰਤਰਾ ਦੇਵੀ (37), ਪਤਨੀ ਦਲੀਪ ਕੁਮਾਰ ਵਜੋਂ ਹੋਈ ਹੈ। ਉਹ ਆਪਣੇ ਪਰਿਵਾਰ ਸਮੇਤ ਰਾਜਸਥਾਨ ਤੋਂ ਆ ਕੇ ਭੰਮੇ ਖੁਰਦ ਵਿੱਚ ਰਹਿ ਰਹੀ ਸੀ ਅਤੇ ਪਰਿਵਾਰ ਪਿੰਡ ਵਿੱਚ ਪਸ਼ੂਆਂ ਦੀ ਦੇਖਭਾਲ ਦਾ ਕੰਮ ਕਰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਦੁਪਹਿਰ ਤੋਂ ਬਾਅਦ ਸੰਤਰਾ ਦੇਵੀ ਆਪਣੇ ਬੱਚਿਆਂ ਨਾਲ ਪਿੰਡ ਦੇ ਵਾਟਰ ਵਰਕਸ ਨੇੜੇ ਪਹੁੰਚੀ। ਇਸ ਘਟਨਾ ਵਿੱਚ ਮਹਿਲਾ ਸਮੇਤ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ ਸੁਨੀਲ (9) ਅਤੇ ਅਜੈ (7) ਵਜੋਂ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮਹਿਲਾ ਦੇ ਨਾਲ ਇੱਕ ਹੋਰ ਬੱਚਾ ਵੀ ਸੀ। ਘਟਨਾ ਦੌਰਾਨ ਉਸ ਬੱਚੇ ਨੇ ਆਪਣੀ ਮਾਂ ਤੋਂ ਖੁਦ ਨੂੰ ਵੱਖ ਕਰ ਲਿਆ, ਜਿਸ ਕਾਰਨ ਉਸਦੀ ਜਾਨ ਬਚ ਗਈ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਮਹਿਲਾ ਨੇ ਇਹ ਕਦਮ ਕਿਉਂ ਚੁੱਕਿਆ। ਘਟਨਾ ਦੇ ਪਿੱਛੇ ਪਰਿਵਾਰਕ ਜਾਂ ਹੋਰ ਕਿਸੇ ਕਾਰਨ ਬਾਰੇ ਵੀ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਹੋਰ ਸਬੰਧਤ ਲੋਕਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments