ਫਰੀਦਕੋਟ : ਇਕ ਵਾਰ ਫਿਰ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ-2026 ਮੌਕੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ, ਸੇਵਾ ਕੇਂਦਰ ਅਤੇ ਫਰੀਦ ਕੇਂਦਰ (ਬੈਂਕਿੰਗ ਸੈਕਟਰ ਨੂੰ ਛੱਡ ਕੇ) ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਜੇਕਰ 23 ਸਤੰਬਰ, 2026 ਨੂੰ ਕਿਸੇ ਵਿਦਿਅਕ ਅਦਾਰੇ ਵਿੱਚ ਕੋਈ ਪ੍ਰੀਖਿਆ ਪਹਿਲਾਂ ਤੋਂ ਹੀ ਨਿਰਧਾਰਤ ਹੈ, ਤਾਂ ਇਹ ਹੁਕਮ ਉਨ੍ਹਾਂ ਪ੍ਰੀਖਿਆ ਕੇਂਦਰਾਂ ਅਤੇ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗਾ।












