Home ਪੰਜਾਬ ਪੰਜਾਬ ਦੀ ਕੇਂਦਰੀ ਜੇਲ੍ਹ ‘ਚ ਇੱਕ ਵੱਡੇ ਨੈੱਟਵਰਕ ਦਾ ਹੋਇਆ ਪਰਦਾਫਾਸ਼

ਪੰਜਾਬ ਦੀ ਕੇਂਦਰੀ ਜੇਲ੍ਹ ‘ਚ ਇੱਕ ਵੱਡੇ ਨੈੱਟਵਰਕ ਦਾ ਹੋਇਆ ਪਰਦਾਫਾਸ਼

0

ਅੰਮ੍ਰਿਤਸਰ : ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਅਨੁਸਾਰ, ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਜੇਲ੍ਹ ਤੋਂ ਚੱਲ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ 5 ਬਦਨਾਮ ਹੈਰੋਇਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਨਵਪ੍ਰੀਤ ਸਿੰਘ ਨਵ, ਲਵਪ੍ਰੀਤ ਸਿੰਘ ਲਵ, ਗੁਰਲਾਲ ਸਿੰਘ, ਮਨਪ੍ਰੀਤ ਸਿੰਘ ਅਤੇ ਸਚਿਨ ਪ੍ਰੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ‘ਤੇ ਪੁਲਿਸ ਨੇ 3.03 ਕਿਲੋ ਹੈਰੋਇਨ ਬਰਾਮਦ ਕੀਤੀ।

ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਨਾਕਾਬੰਦੀ ਦੌਰਾਨ ਏ.ਸੀ.ਪੀ. ਵੈਸਟ ਸ਼ਿਵ ਦਰਸ਼ਨ ਦੀ ਟੀਮ ਨੇ ਲਵਪ੍ਰੀਤ ਸਿੰਘ ਅਤੇ ਨਵਪ੍ਰੀਤ ਸਿੰਘ ਨੂੰ 100 ਗ੍ਰਾਮ ਹੈਰੋਇਨ ਅਤੇ ਮਨਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਨੂੰ 120 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਜਾਂਚ ਤੋਂ ਬਾਅਦ, ਨਵਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੇ ਟਿਕਾਣੇ ‘ਤੇ 2.812 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਜਿਵੇਂ-ਜਿਵੇਂ ਜਾਂਚ ਅੱਗੇ ਵਧੀ, ਇਹ ਪਤਾ ਲੱਗਾ ਕਿ ਗੈਂਗ ਦਾ ਪੰਜਵਾਂ ਮੈਂਬਰ ਸਚਿਨ ਪ੍ਰੀਤ ਸਿੰਘ, ਜੋ ਗੋਇੰਦਵਾਲ ਜੇਲ੍ਹ ਵਿੱਚ ਬੰਦ ਸੀ, ਸਰਹੱਦ ਪਾਰ ਦੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਹਿੱਸਾ ਸੀ। ਬਾਅਦ ਵਿੱਚ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਮੁਲਜ਼ਮਾਂ ਨੂੰ ਅਗਲੇਰੀ ਜਾਂਚ ਲਈ ਪੁਲਿਸ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਲਵਪ੍ਰੀਤ ਸਿੰਘ ‘ਤੇ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਮਾਰਚ 2024 ਵਿੱਚ ਚੋਰੀ ਦਾ ਮਾਮਲਾ ਦਰਕਜ ਕੀਤਾ ਸੀ । 2023 ਵਿੱਚ, ਮਨਪ੍ਰੀਤ ਸਿੰਘ ‘ਤੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਸੀ । ਇਸੇ ਤਰ੍ਹਾਂ, 2024 ਵਿੱਚ, ਗੋਇੰਦਵਾਲ ਸਾਹਿਬ ਪੁਲਿਸ ਸਟੇਸ਼ਨ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਗੋਵਿੰਦਲਾਲ ਜੇਲ੍ਹ ਤੋਂ ਲਏ ਗਏ ਸਚਿਨ ਪ੍ਰੀਤ ਸਿੰਘ ‘ਤੇ 2023 ਵਿੱਚ ਝੱਬਲ ਪੁਲਿਸ ਸਟੇਸ਼ਨ ਨੇ ਅਸਲਾ ਐਕਟ ਦਾ ਮਾਮਲਾ ਦਰਜ ਕੀਤਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version