HomePunjabਲਾਅ ਦੇ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਲਾਅ ਦੇ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਫਰੀਦਕੋਟ: ਬਾਬਾ ਫਰੀਦ ਲਾਅ ਕਾਲਜ ਫਰੀਦਕੋਟ (Baba Farid Law College Faridkot) ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਦਿਆਰਥਣ ਨੇ ਹੋਸਟਲ ਦੇ ਕਮਰੇ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਪਛਾਣ ਅਮਨਦੀਪ ਕੌਰ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ ਜੋ ਕਿ ਲਾਅ ਦੀ ਵਿਦਿਆਰਥਣ ਹੈ।

ਇਸ ਦੀ ਸੂਚਨਾ ਮਿਲਦੇ ਹੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਦਿਆਰਥਣ ਦੀ ਲਾਸ਼ ਪੱਖੇ ਤੋਂ ਉਤਾਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਵਿਦਿਆਰਥਣ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ, ਜਿਸ ‘ਚ ਸਿਰਫ 2-3 ਲਾਈਨਾਂ ਲਿਖੀਆਂ ਗਈਆਂ ਸਨ ਕਿ ਉਹ ਆਪਣੀ ਜ਼ਿੰਦਗੀ ਤੋਂ ਖੁਸ਼ ਨਹੀਂ ਹੈ ਅਤੇ ਇਸ ‘ਚ ਪਰਿਵਾਰ ਦਾ ਕੋਈ ਦਬਾਅ ਨਹੀਂ ਹੈ। ਇਸ ਖੁਦਕੁਸ਼ੀ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ, ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments