HomePunjabਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਡਰਾਈਵਰ ਦੀ ਮੌਕੇ...

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਡਰਾਈਵਰ ਦੀ ਮੌਕੇ ‘ਤੇ ਹੀ ਮੌਤ

ਬਰਨਾਲਾ : ਰਾਧਾ ਸੁਆਮੀ ਸੰਗਤ (Radha Swami Sangat) ਨਾਲ ਭਰੀ ਬੱਸ ਬਰਨਾਲਾ (Barnala) ਦੇ ਨੇੜਲੇ ਪਿੰਡ ਹੰਡਿਆਇਆ (Handiaya Chowk) ਚੌਕ ਨੇੜੇ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬੱਸ ‘ਚ ਸਵਾਰ 18 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਇਹ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਨੂੰ ਜਾ ਰਹੀ ਸੀ, ਜਿਸ ਦੀ ਬਰਨਾਲਾ ਨੇੜੇ ਪਿੰਡ ਹੰਡਿਆਇਆ ਨੇੜੇ ਇੱਕ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ ਹੋ ਗਈ, ਹਾਦਸੇ ‘ਚ ਬੱਸ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਸੰਗਤ ਜ਼ਖਮੀ ਹੋ ਗਈ। ਜ਼ਖਮੀਆਂ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments