HomePunjabਤੇਜ਼ ਰਫਤਾਰ ਕਾਰ ਦੀ ਟਰਾਂਸਫਾਰਮਰ ਨਾਲ ਟੱਕਰ ਹੋਣ ਨਾਲ ਵਾਪਰਿਆ ਵੱਡਾ ਹਾਦਸਾ

ਤੇਜ਼ ਰਫਤਾਰ ਕਾਰ ਦੀ ਟਰਾਂਸਫਾਰਮਰ ਨਾਲ ਟੱਕਰ ਹੋਣ ਨਾਲ ਵਾਪਰਿਆ ਵੱਡਾ ਹਾਦਸਾ

ਲੁਧਿਆਣਾ : ਸ਼ਹਿਰ ‘ਚ ਇਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ ਦੇ ਪੀਏਯੂ ਗੇਟ (PAU Gate) ਨੇੜੇ ਰੋਜ਼ ਗਾਰਡਨ ਕੋਲ ਸਵੇਰੇ ਵਾਪਰਿਆ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਕਾਰ ਰੋਜ਼ ਗਾਰਡਨ ਵੱਲ ਆ ਰਹੀ ਸੀ। ਸੰਤੁਲਨ ਵਿਗੜਨ ਕਾਰਨ ਉਹ ਟਰਾਂਸਫਾਰਮਰ (transformer) ਨਾਲ ਜਾ ਟਕਰਾਈ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਕਾਰ ਚਾਲਕ ਜ਼ਖਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਸ ਹਾਦਸੇ ਵਿੱਚ ਟਰਾਂਸਫਾਰਮਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਿਸ ਦੀ ਸੂਚਨਾ ਬਿਜਲੀ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਟਰਾਂਸਫਾਰਮਰ ਦੀ ਮੁਰੰਮਤ ਸ਼ੁਰੂ ਕਰ ਦਿੱਤੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments