HomePunjabਲੁਧਿਆਣਾ 'ਚ ਸਕੂਲ ਦੀ ਕੰਧ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ

ਲੁਧਿਆਣਾ ‘ਚ ਸਕੂਲ ਦੀ ਕੰਧ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ

ਲੁਧਿਆਣਾ : ਲੁਧਿਆਣਾ (Ludhiana) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਦੇ ਗੋਬਿੰਦ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ 25 ਫੁੱਟ ਲੰਬੀ ਕੰਧ ਡਿੱਗਣ ਕਾਰਨ ਹਲਚਲ ਮਚ ਗਈ। ਇਹ ਘਟਨਾ ਦੁਪਹਿਰ ਕਰੀਬ 12.30 ਵਜੇ ਵਾਪਰੀ, ਜਿੱਥੇ ਤੇਜ਼ ਮੀਂਹ ਕਾਰਨ ਕੰਧ ਅਚਾਨਕ ਡਿੱਗ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਕੰਧ ਦੇ ਨਾਲ ਖੜ੍ਹੇ ਕਈ ਵਾਹਨ ਨੁਕਸਾਨੇ ਗਏ।

ਦੂਜੇ ਪਾਸੇ ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਮੀਨੂੰ ਆਧਿਆ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਕੰਧ ਦੀ ਚਣਾਈ ਗਾਰੇ ‘ਚ ਕੀਤੀ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਤੋਂ ਪਹਿਲਾਂ ਵੀ ਇਕ ਕੰਧ ਡਿੱਗ ਗਈ ਸੀ, ਜਿਸ ਦੀ ਮੁਰੰਮਤ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments