Homeਦੇਸ਼ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, 25-30 ਵਾਹਨਾਂ ਦੀ ਹੋਈ ਟੱਕਰ

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ, 25-30 ਵਾਹਨਾਂ ਦੀ ਹੋਈ ਟੱਕਰ

ਲੁਧਿਆਣਾ: ਧੁੰਦ ਨੇ ਸਰਦੀਆਂ ਵਿੱਚ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਖੰਨਾ (Khanna) ਦੇ ਨੈਸ਼ਨਲ ਹਾਈਵੇ (National Highway) ‘ਤੇ ਅੱਜ ਸਵੇਰੇ ਧੁੰਦ ਦੇ ਵਿਚਕਾਰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

ਅੱਜ ਸਵੇਰ ਤੋਂ ਹੀ ਬਹੁਤ ਜ਼ਿਆਦਾ ਧੁੰਦ ਸੀ ਅਤੇ ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੱਦੀ ਹੋਈ ਸੀ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਉਂਦੇ ਰਹੇ। ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਪੁਲਿਸ ਦੇ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਅਤੇ ਕੋਟ ਪੁਲਿਸ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਮੌਕੇ ’ਤੇ ਪੁੱਜੇ।

ਨੁਕਸਾਨੇ ਵਾਹਨਾਂ ਨੂੰ ਇਕ ਪਾਸੇ ਲਿਜਾ ਕੇ ਆਵਾਜਾਈ ਚਾਲੂ ਕੀਤੀ ਗਈ। ਨਾਲ ਹੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ 13 ਨਵੰਬਰ ਨੂੰ ਇਸ ਜਗ੍ਹਾ ਤੋਂ ਥੋੜ੍ਹਾ ਅੱਗੇ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ। ਧੁੰਦ ਵਿੱਚ 50 ਦੇ ਕਰੀਬ ਵਾਹਨ ਇੱਕੋ ਸਮੇਂ ਆਪਸ ਵਿੱਚ ਟਕਰਾ ਗਏ। ਕੁੱਲ ਮਿਲਾ ਕੇ 100 ਦੇ ਕਰੀਬ ਵਾਹਨ ਤਿੰਨ ਥਾਵਾਂ ‘ਤੇ ਟਕਰਾ ਗਏ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਆਪਣੀ ਪੋਸਟ ਸ਼ੇਅਰ ਕਰਕੇ ਦੁੱਖ ਪ੍ਰਗਟ ਕੀਤਾ ਹੈ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਜ਼ਖਮੀਆਂ ਦਾ ਹਾਲ-ਚਾਲ ਜਾਣਨ ਖੰਨਾ ਪਹੁੰਚੇ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments