HomePunjabਜਲੰਧਰ 'ਚ ਅੱਜ ਸਵੇਰੇ-ਸਵੇਰੇ ਵਾਪਰੀ ਵਾਪਰੀ ਲੁੱਟ ਦੀ ਵੱਡੀ ਵਾਰਦਾਤ

ਜਲੰਧਰ ‘ਚ ਅੱਜ ਸਵੇਰੇ-ਸਵੇਰੇ ਵਾਪਰੀ ਵਾਪਰੀ ਲੁੱਟ ਦੀ ਵੱਡੀ ਵਾਰਦਾਤ

ਜਲੰਧਰ : ਜਲੰਧਰ (Jalandhar) ‘ਚ ਦਿਨੋਂ-ਦਿਨ ਲੁਟੇਰਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ ਅਤੇ ਲੁਟੇਰੇ ਨਿਡਰ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਅਰਜੁਨ ਨਗਰ ਤੋਂ ਸਾਹਮਣੇ ਆਇਆ ਹੈ। ਇੱਥੇ ਲੁਟੇਰਿਆਂ ਨੇ ਸਵੇਰੇ ਮੰਡੀ ਵਿੱਚ ਗਏ ਇੱਕ ਫਲ ਵਿਕਰੇਤਾ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦਾ ਮੋਬਾਈਲ ਫੋਨ ਅਤੇ ਨਕਦੀ ਲੁੱਟ ਲਈ। ਲੁੱਟ ਦਾ ਸ਼ਿਕਾਰ ਹੋਏ ਫਲ ਵਿਕਰੇਤਾ ਦੀ ਪਛਾਣ ਮਨੂ ਵਜੋਂ ਹੋਈ ਹੈ।

ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਮਨੂ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਨੂੰ ਨੇ ਦੱਸਿਆ ਕਿ ਉਸ ਨੂੰ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਘੇਰ ਲਿਆ ਅਤੇ ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਉਸ ਨੂੰ ਰਸਤਾ ਪੁੱਛਣ ਦੇ ਬਹਾਨੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਜੇਬ ‘ਚੋਂ ਨਕਦੀ ਅਤੇ ਹੋਰ ਦਸਤਾਵੇਜ਼ ਦੇ ਨਾਲ-ਨਾਲ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments