Home ਦੇਸ਼ ਮਹਾਰਾਸ਼ਟਰ ਦੇ ਠਾਣੇ ’ਚ ਵਾਪਰਿਆ ਵੱਡਾ ਸੜਕ ਹਾਦਸਾ, 11 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਠਾਣੇ ’ਚ ਵਾਪਰਿਆ ਵੱਡਾ ਸੜਕ ਹਾਦਸਾ, 11 ਲੋਕਾਂ ਦੀ ਮੌਤ

0

ਠਾਣੇ : ਮਹਾਰਾਸ਼ਟਰ ਦੇ ਠਾਣੇ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਜਿੱਥੇ ਯਾਤਰੀਆਂ ਨਾਲ ਭਰੀ ਵੈਨ ਸੀਮਿੰਟ ਮਿਕਸਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ 11 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਲੋਕ ਜ਼ਖਮੀ ਹੋ ਗਏ। ਇਹ ਘਟਨਾ ਗੋਵਿਲੀ ਪਿੰਡ ਦੇ ਰਾਇਤਾ ਪੁਲ ਨੇੜੇ ਸਵੇਰੇ 10:45 ਵਜੇ ਦੇ ਕਰੀਬ ਵਾਪਰੀ।

ਜ਼ਿਲ੍ਹੇ ਦੀ ਪੇਂਡੂ ਪੁਲਿਸ ਨੇ ਦੱਸਿਆ ਕਿ ਕਲਿਆਣ ਤੋਂ ਮੁਰਬਾਦ ਜਾ ਰਹੀ ਇੱਕ ਵੈਨ ਉਲਟ ਦਿਸ਼ਾ ਤੋਂ ਆ ਰਹੇ ਸੀਮਿੰਟ ਮਿਕਸਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ।

ਮੁਰਬਾਦ ਦੇ ਤਹਿਸੀਲਦਾਰ ਅਭਿਜੀਤ ਦੇਸ਼ਮੁਖ ਨੇ ਕਿਹਾ ਕਿ ਵੈਨ ਵਿੱਚ ਸਵਾਰ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਅਤੇ ਦੋ ਜ਼ਖਮੀਆਂ ਨੂੰ ਉਲਹਾਸਨਗਰ ਦੇ ਕੇਂਦਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੀੜਤਾਂ ਵਿੱਚੋਂ ਛੇ ਦੀ ਪਛਾਣ ਕਰ ਲਈ ਗਈ ਹੈ, ਅਤੇ ਬਾਕੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਅੱਠ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਸਨ। ਅਧਿਕਾਰੀ ਨੇ ਅੱਗੇ ਕਿਹਾ ਕਿ ਹਾਦਸੇ ਤੋਂ ਬਾਅਦ ਕਲਿਆਣ ਤੋਂ ਅਹਿਲਿਆਨਗਰ ਸੜਕ ‘ਤੇ ਕਈ ਘੰਟਿਆਂ ਤੱਕ ਆਵਾਜਾਈ ਠੱਪ ਰਹੀ, ਪਰ ਹੁਣ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version