Homeਪੰਜਾਬਪੰਜਾਬ 'ਚ ਇੱਕ ਵੱਡੀ ਅੱਤਵਾਦੀ ਸਾਜ਼ਿਸ ਨਾਕਾਮ

ਪੰਜਾਬ ‘ਚ ਇੱਕ ਵੱਡੀ ਅੱਤਵਾਦੀ ਸਾਜ਼ਿਸ ਨਾਕਾਮ

ਅੰਮ੍ਰਿਤਸਰ: ਪੰਜਾਬ ਵਿੱਚ ਇੱਕ ਵੱਡੀ ਅੱਤਵਾਦੀ ਸਾਜ਼ਿਸ ਨੂੰ ਨਾਕਾਮ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੀ ਅੰਮ੍ਰਿਤਸਰ ਵਿੱਚ ਹੋਣ ਵਾਲੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ , ਜਿਸ ਵਿੱਚ ਸੂਬੇ ਦੇ ਖੁਫੀਆ ਵਿਭਾਗ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਰਾਹੁਲ ਕੁਮਾਰ ਗੱਜੂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕੋਲ ਵੱਡੀ ਮਾਤਰਾ ਵਿੱਚ ਵਿਸਫੋਟਕ ਸੀ, ਜਿਸ ਵਿੱਚ ਇੱਕ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਯੰਤਰ ਵੀ ਸ਼ਾਮਲ ਸੀ। ਸੁਰੱਖਿਆ ਏਜੰਸੀਆਂ ਨੂੰ ਗੁੰਮਰਾਹ ਕਰਨ ਲਈ, ਮੁਲਜ਼ਮ ਨੇ ਇਸ ਆਈ.ਈ.ਡੀ. ਨੂੰ ਪੀ.ਵੀ.ਸੀ. ਪਾਈਪ ਵਿੱਚ ਛੁਪਾਇਆ ਗਿਆ ਸੀ ਤਾਂ ਕਿ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਰਾਹੁਲ ਕੁਮਾਰ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ ਅਤੇ ਪਾਕਿਸਤਾਨ ਵਿੱਚ ਸਥਿਤ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਮੁਲਜ਼ਮ ਨੇ ਸ਼ਹਿਰ ਦੇ ਬਾਹਰ ਇੱਕ ਨਿਰਧਾਰਤ ਸਥਾਨ ਤੋਂ ਖੇਪ ਚੁੱਕੀ ਅਤੇ ਇੱਕ ਪੀ.ਵੀ.ਸੀ. ਪਾਈਪ ਵਿੱਚ ਡਿਵਾਈਸ ਲੁਕਾ ਦਿੱਤੀ।

ਐਸ.ਐਸ.ਓ.ਸੀ. ਦੇ ਏ.ਆਈ.ਜੀ. ਮੁਖਵਿੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਤੋਂ ਇੱਕ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਆਈ.ਈ.ਡੀ. ਭੇਜੇ ਜਾਣ ਦੀ ਜਾਣਕਾਰੀ ਦੇ ਆਧਾਰ ‘ਤੇ, ਮੁਲਜ਼ਮ ਨੂੰ ਜਾਲ ਵਿਛਾਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ 2022 ਵਿੱਚ ਪੰਜਾਬ ਦੀ ਆਪਣੀ ਫੇਰੀ ਦੌਰਾਨ ਆਪਣੇ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਦੋਵੇਂ ਏਨਕ੍ਰਿਪਟਡ ਮੋਬਾਈਲ ਐਪਸ ਰਾਹੀਂ ਸੰਪਰਕ ਵਿੱਚ ਰਹੇ। ਵਿਦੇਸ਼ੀ ਹੈਂਡਲਰ ਰਾਹੁਲ ਨੂੰ ਆਪਣੇ ਜਾਲ ਵਿੱਚ ਫਸਾਉਣ ਲਈ ਪੈਸੇ ਵੀ ਦਿੰਦਾ ਰਹਿੰਦਾ ਸੀ। ਦੋਸ਼ੀ ਨੂੰ ਪੁਲਿਸ ਰਿਮਾਂਡ ‘ਤੇ ਲੈ ਲਿਆ ਗਿਆ ਹੈ ਅਤੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments