HomePunjabਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਆਈ ਵੱਡੀ ਅਪਡੇਟ

ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਆਈ ਵੱਡੀ ਅਪਡੇਟ

ਲੁਧਿਆਣਾ : ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ (Ladoval Toll Plaza) ਨੂੰ ਬੰਦ ਰੱਖਿਆ ਜਾਵੇਗਾ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਉਹ ਟੋਲ ਰੇਟ ਵਿੱਚ ਵਾਧੇ ਦੇ ਵਿਰੋਧ ਵਿੱਚ ਪਿਛਲੇ 14 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ। ਅੱਜ ਐਲਾਨ ਕੀਤਾ ਗਿਆ ਕਿ ਟੋਲ ਪਲਾਜ਼ਾ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਪੁਸਿਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਨੈਸ਼ਨਲ ਹਾਈਵੇਅ ਅਥਾਰਟੀ ਅੱਗੇ ਆਪਣੀ ਮੰਗ ਉਠਾਉਣ ਦਾ ਬੀੜਾ ਚੁੱਕਿਆ। ਪ੍ਰਧਾਨ ਗਿੱਲ ਨੇ ਦੱਸਿਆ ਕਿ ਅੱਜ ਕਿਸਾਨ ਜਥੇਬੰਦੀਆਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਚੁੱਕ ਲਿਆ ਹੈ ਪਰ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਟੋਲ ਦਰਾਂ ਵਿੱਚ ਵਾਧਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਟੋਲ ਪਲਾਜ਼ਾ ’ਤੇ ਟੋਲ ਨਹੀਂ ਵਸੂਲਿਆ ਜਾਵੇਗਾ ਅਤੇ ਉਸ ਸਮੇਂ ਤੱਕ ਟੋਲ ਪਲਾਜ਼ਾ ਬੂਥ ਬੰਦ ਰਹਿਣਗੇ।

ਜ਼ਿਕਰਯੋਗ ਹੈ ਕਿ ਪਿਛਲੇ 14 ਦਿਨਾਂ ਤੋਂ ਨੈਸ਼ਨਲ ਹਾਈਵੇ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਹੜਤਾਲ ‘ਤੇ ਬੈਠੇ ਕਿਸਾਨਾਂ ਨੇ ਅੱਜ ਟੋਲ ਪਲਾਜ਼ਾ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਐਲਾਨ ਕੀਤਾ ਸੀ।  ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਰਾਏ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆ ਨੇ ਨਵੀਂ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਅੱਜ ਲਾਡੋਵਾਲ ਟੋਲ ਪਲਾਜ਼ਾ ਨੂੰ ਹਮੇਸ਼ਾ ਲਈ ਤਾਲਾ ਲਗਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਹਜ਼ਾਰਾਂ ਲੋਕ ਟੋਲ ਪਲਾਜ਼ਾ ਬੰਦ ਕਰਵਾਉਣ ਲਈ ਟੋਲ ਪਲਾਜ਼ਾ ’ਤੇ ਪੁੱਜੇ ਹਨ। ਦੁਪਹਿਰ 3 ਵਜੇ ਤੋਂ ਬਾਅਦ ਟੋਲ ਪਲਾਜ਼ਾ ਨੂੰ ਤਾਲਾ ਲਗਾ ਦਿੱਤਾ ਜਾਵੇਗਾ।  ਕਿਸਾਨ ਯੂਨੀਅਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਨੂੰ 30 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਸੀ ਕਿ ਜੇਕਰ ਟੋਲ ਦਰਾਂ ਵਿੱਚ ਵਾਧਾ ਵਾਪਸ ਨਾ ਲਿਆ ਗਿਆ ਤਾਂ 30 ਜੂਨ ਨੂੰ ਟੋਲ ਪਲਾਜ਼ਾ ਨੂੰ ਤਾਲਾ ਲਗਾ ਕੇ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਦੇ ਵੀ ਟੋਲ ਪਲਾਜ਼ਾ ‘ਤੇ ਕੋਈ ਟੋਲ ਨਹੀਂ ਵਸੂਲਿਆ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments