Home ਪੰਜਾਬ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਇੱਕ ਵੱਡਾ ਅਪਡੇਟ ਆਇਆ...

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਇੱਕ ਵੱਡਾ ਅਪਡੇਟ ਆਇਆ ਸਾਹਮਣੇ

0

ਜਲੰਧਰ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਬੋਰਡ ਦੁਆਰਾ ਕਲਾਸ 8ਵੀਂ, 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਕੱਲ੍ਹ, 17 ਫਰਵਰੀ ਨੂੰ ਸ਼ੁਰੂ ਹੋਣ ਜਾ ਰਿਹਾ ਹਨ। ਪੰਜਾਬ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ, ਨਿਰਵਿਘਨ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਅਧਿਕਾਰੀਆਂ ਮੁਤਾਬਕ, ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵਿਚਾਲੇ ਤਾਲਮੇਲ ਬਣਾਇਆ ਗਿਆ ਹੈ ਤਾਂ ਜੋ ਪ੍ਰੀਖਿਆ ਦੌਰਾਨ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿੱਥੇ ਨੋਡਲ ਅਧਿਕਾਰੀ ਤਾਇਨਾਤ ਰਹਿਣਗੇ। ਇਹ ਟੀਮ ਪ੍ਰੀਖਿਆ ਕੇਂਦਰਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇਗੀ ਅਤੇ ਬੋਰਡ ਹੈੱਡਕੁਆਰਟਰ ਨਾਲ ਸੰਪਰਕ ਬਣਾਈ ਰੱਖਣਗੇ।

ਨਕਲ ਦੀ ਰੋਕਥਾਮ ਦੇ ਲਈ ਫਲਾਇੰਗ ਸਕੁਐਡ ਬਣਾਏ ਗਏ ਹਨ, ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਡੀ.ਆਈ.ਈ.ਟੀ. ਪ੍ਰਿੰਸੀਪਲਾਂ ਦੇ ਸ਼ਾਮਲ ਹਨ। ਇਹ ਟੀਮਾਂ ਪ੍ਰੀਖਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਕੇਂਦਰਾਂ ‘ਤੇ ਅਚਾਨਕ ਨਿਰੀਖਣ ਕਰਨਗੀਆਂ। ਬੋਰਡ ਨੇ ਸਾਰੇ ਸੈਂਟਰ ਸੁਪਰਡੈਂਟਾਂ ਨੂੰ ਪ੍ਰਸ਼ਨ ਪੱਤਰਾਂ ਦੀ ਸੁਰੱਖਿਆ, ਸੀਸੀਟੀਵੀ ਕੈਮਰਿਆਂ ਦੀ ਸਰਗਰਮ ਨਿਗਰਾਨੀ ਅਤੇ ਵਿਦਿਆਰਥੀਆਂ ਲਈ ਬੈਠਣ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਪ੍ਰੀਖਿਆ ਕੇਂਦਰਾਂ ‘ਤੇ ਸਾਫ਼ ਪੀਣ ਵਾਲੇ ਪਾਣੀ, ਸਫਾਈ ਅਤੇ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ। ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਕੇਂਦਰ ‘ਤੇ ਪਹੁੰਚਣ ਅਤੇ ਪ੍ਰੀਖਿਆ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਪ੍ਰੀਖਿਆ ਸ਼ਾਂਤੀਪੂਰਨ ਮਾਹੌਲ ਵਿੱਚ ਕਰਵਾਈ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version