Home ਪੰਜਾਬ ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਜਾਰੀ ਕੀਤੀ ਗਈ ਇੱਕ ਵੱਡੀ...

ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਜਾਰੀ ਕੀਤੀ ਗਈ ਇੱਕ ਵੱਡੀ ਚੇਤਾਵਨੀ

0

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਸੀ, ਪਰ ਹੁਣ ਇੱਕ ਵਾਰ ਫਿਰ ਅਸਮਾਨ ਸੂਬੇ ਵਿੱਚ ਅੱਗ ਵਰ੍ਹਾਏਗਾ। ਇਸ ਕਾਰਨ ਆਉਣ ਵਾਲੇ ਦੋ ਦਿਨ ਬਹੁਤ ਮੁਸ਼ਕਲ ਸਾਬਤ ਹੋ ਸਕਦੇ ਹਨ।

ਦਰਅਸਲ, ਮੌਸਮ ਵਿਭਾਗ ਵੱਲੋਂ ਗਰਮੀ ਨੂੰ ਲੈ ਕੇ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਨੇ 9 ਅਤੇ 10 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਲੋਕਾਂ ਨੂੰ ਇਨ੍ਹਾਂ ਤਰੀਕਾਂ ‘ਤੇ ਧਿਆਨ ਨਾਲ ਸੋਚ-ਵਿਚਾਰ ਕਰਕੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੀ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਤਰੀਕਾਂ ਲਈ ਪੂਰੇ ਸੂਬੇ ਵਿੱਚ ‘Yellow Alwert’ ਜਾਰੀ ਕੀਤਾ ਗਿਆ ਹੈ।

ਇਸ ਵੇਲੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ, ਪਰ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਅਸਥਾਈ ਹੈ ਅਤੇ ਤਾਪਮਾਨ ਜਲਦੀ ਹੀ ਆਮ ਨਾਲੋਂ ਵੱਧ ਸਕਦਾ ਹੈ। ਇਸ ਵੇਲੇ ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ।

NO COMMENTS

LEAVE A REPLY

Please enter your comment!
Please enter your name here

Exit mobile version