Home ਪੰਜਾਬ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ’ਚ ਨਿੱਜੀ ਬੱਸ ਤੇ ਟਰੱਕ ਦੀ ਹੋਈ ਜਬਰਦਸਤ...

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ’ਚ ਨਿੱਜੀ ਬੱਸ ਤੇ ਟਰੱਕ ਦੀ ਹੋਈ ਜਬਰਦਸਤ ਟੱਕਰ, 5 ਲੋਕਾਂ ਦੀ ਮੌਤ

0

ਅਬੋਹਰ : ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿੱਥੇ ਨਿੱਜੀ ਬੱਸ ਇੱਕ ਟਰੱਕ ਵਿੱਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ, ਦੋਵੇ ਵਾਹਨਾਂ ਦੀ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਘਟਨਾ ਦੇ ਦੌਰਾਨ ਬੱਸ ਵਿੱਚ ਸਵਾਰ ਲੋਕਾਂ ਵਿੱਚ ਚੀਕ-ਚਿਹਾੜਾ ਮਚ ਗਿਆ। ਇਸ ਘਟਨਾ ਵਿੱਚ ਕਈ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ‘ਤੇ ਪਹੁੰਚੀਆਂ। ਐਸ.ਡੀ.ਐਮ. ਸੰਜੇ ਕੁਮਾਰ ਅਤੇ ਰਾਵਤਸਰ ਪੁਲਿਸ ਨੇ ਬਚਾਅ ਕਾਰਜਾਂ ਦਾ ਜ਼ਾਇਜ਼ਾ ਲਿਆ।

ਪੁਲਿਸ ਅਧਿਕਾਰੀ ਧਰਮੇਂਦਰ ਅਤੇ ਹੋਰ ਟੀਮਾਂ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੀ ਖ਼ਬਰ ਮਿਲਦੇ ਹੀ ਪ੍ਰਭਾਵਿਤ ਪਰਿਵਾਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਦੁਆਰਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਐਸਡੀਐਮ ਨੇ ਜ਼ਖਮੀਆਂ ਦੀ ਹਾਲਤ ਜਾਣਨ ਲਈ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਡਾਕਟਰਾਂ ਨੂੰ ਮਰੀਜ਼ਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version