ਬਿਹਾਰ : ਦਿੱਲੀ ਦੇ ਮਾਲਵੀਆ ਨਗਰ ਦੇ ਹੋਟਲ ਤੋਂ ਬਾਅਦ ਹੁਣ ਬਿਹਾਰ ਦੇ ਮੁਜ਼ੱਫਰਪੁਰ ਦੇ ਇੱਕ ਹਸਪਤਾਲ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਬਚਾਏ ਗਏ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੁਜ਼ੱਫਰਪੁਰ ਦੇ ਬ੍ਰਹਮਪੁਰਾ ਵਿੱਚ ਸਥਿਤ ਪ੍ਰਸਾਦ ਹਸਪਤਾਲ ਵਿੱਚ ਸਵੇਰੇ ਤੜਕੇ ਭਿਆਨਕ ਅੱਗ ਲੱਗਣ ਨਾਲ ਪੂਰੇ ਹਸਪਤਾਲ ਕੈਂਪਸ ਵਿੱਚ ਹਫੜਾ-ਤਫੜੀ ਮੱਚ ਗਈ। ਇਹ ਅੱਗ ਹਸਪਤਾਲ ਦੇ ਪੰਜਵੀਂ ਮੰਜ਼ਿਲ ‘ਤੇ ਸਥਿਤ ਆਈਸੀਯੂ ਵਾਰਡ ਵਿੱਚ ਲੱਗੀ ਸੀ। ਇਸ ਦੇ ਬਾਅਦ ਦੇਖਦੇ ਹੀ ਦੇਖਦੇ ਪੂਰੇ ਹਸਪਤਾਲ ਵਿੱਚ ਜ਼ਹਿਰੀਲਾ ਧੂੰਆਂ ਭਰ ਗਿਆ।
ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿੱਚ 20 ਤੋਂ ਵੱਧ ਮਰੀਜ਼ ਜ਼ਖਮੀ ਹੋਏ ਹਨ ਅਤੇ ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਚਾਏ ਗਏ ਕਈ ਮਰੀਜ਼ਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਅੱਗ ਸਵੇਰੇ 3 ਭੜਕੀ
ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਲਗਭਗ ਇੱਕ ਦਰਜਨ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚਿਆ ਫਾਇਰ ਬ੍ਰਿਗੇਡ ਟੀਮ ਨੇ ਕਾਫ਼ੀ ਮਿਹਨਤ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਫਾਇਰਫਾਈਟਰਜ਼ ਨੇ ਹਸਪਤਾਲ ਦੇ ਆਈਸੀਯੂ ਅਤੇ ਹੋਰ ਵਾਰਡਾਂ ਵਿੱਚ ਫਸੇ ਮਰੀਜ਼ਾਂ ਨੂੰ ਖਿੜਕੀਆਂ ਅਤੇ ਦਰਵਾਜ਼ੇ ਤੋੜ ਕੇ ਬਾਹਰ ਕੱਢਿਆ।
ਸਾਰਿਆਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਅਤੇ ਹੋਰ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ। ਫਾਇਰ ਅਫਸਰ ਆਰ.ਐਨ. ਪਾਂਡੇ ਨੇ ਘਟਨਾ ਦਾ ਵਰਣਨ ਕਰਦੇ ਹੋਏ ਦੱਸਾ, ” ਸਾਨੂੰ ਹਸਪਤਾਲ ਵਿੱਚ ਅੱਗ ਲੱਗਣ ਦੀ ਸੂਚਨਾ ਸਵੇਰੇ 3 ਵਜੇ ਦੇ ਕਰੀਬ ਮਿਲੀ। ਜਦੋਂ ਸਾਡੀ ਟੀਮ ਮੌਕੇ ’ਤੇ ਪਹੁੰਚੀ, ਤਾਂ ਸਥਿਤੀ ਬਹੁਤ ਹੀ ਭਿਆਨਕ ਸੀ। ਪੂਰਾ ਆਈ.ਸੀ.ਯੂ. ਵਾਰਡ ਸੰਘਣੇ, ਕਾਲੇ ਧੂੰਏਂ ਨਾਲ ਭਰਿਆ ਹੋਇਆ ਸੀ।” ਅਧਿਕਾਰੀ ਨੇ ਅੱਗੇ ਦੱਸਿਆ ਕਿ ਇਹ ਰਾਹਤ ਦੀ ਗੱਲ ਹੈ ਕਿ 20 ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।
ਹਸਪਤਾਲ ਸਟਾਫ ‘ਤੇ ਭੱਜਣ ਦਾ ਦੋਸ਼
ਇਸ ਘਟਨਾ ਤੋਂ ਬਾਅਦ ਹਸਪਤਾਲ ਪ੍ਰਬੰਧਨ ਦੇ ਖ਼ਿਲਾਫ਼ ਲੋਕਾਂ ਦਾ ਗੁੱਸਾ ਭੜਕ ਉੱਠਿਆ ਹੈ। ਮੌਕੇ ‘ਤੇ ਮੌਜੂਦ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਅਸੰਵੇਦਨਸ਼ੀਲਤਾ ਦਾ ਦੋਸ਼ ਲਗਾਇਆ ਹੈ। ਇੱਕ ਪੀੜਤ ਦੇ ਪਰਿਵਾਰਕ ਮੈਂਬਰ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਆਈ.ਸੀ.ਯੂ. ਵਿੱਚ ਦਾਖਲ ਸਨ ਅਤੇ ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ।
ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ, ਹਸਪਤਾਲ ਦੇ ਡਾਕਟਰ ਅਤੇ ਸਾਰਾ ਸਟਾਫ ਮਰੀਜ਼ਾਂ ਨੂੰ ਤੜਫਦੇ ਹੋਏ ਛੱਡ ਕੇ ਮੌਕੇ ਤੋਂ ਭੱਜ ਗਏ। ਇੱਥੇ ਤੱਕ ਰਿ ਹਸਪਤਾਲ ਪ੍ਰਸ਼ਾਸਨ ਨੇ ਮ੍ਰਿਤਕ ਮਰੀਜ਼ਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਵੀ ਨਹੀਂ ਦਿੱਤੀਆਂ। ਫਾਇਰ ਅਫਸਰ ਨੇ ਇਹ ਵੀ ਪੁਸ਼ਟੀ ਕੀਤੀ ਕਿ ਜਦੋਂ ਉਨ੍ਹਾਂ ਦੀ ਟੀਮ ਪਹੁੰਚੀ, ਤਾਂ ਹਸਪਤਾਲ ਦਾ ਜ਼ਿਆਦਾਤਰ ਸਟਾਫ ਗਾਇਬ ਸੀ।
ਜ਼ਿਲ੍ਹਾ ਮੈਜਿਸਟ੍ਰੇਟ ਸੁਬਰਤ ਸੇਨ ਨੇ ਇਸ ਸਮੇਂ ਤਿੰਨ ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੌਤਾਂ ਦੀ ਅਧਿਕਾਰਤ ਪੁਸ਼ਟੀ ਦਾ ਇਤਜ਼ਾਰ ਹੈ।
