Homeਦੇਸ਼ਦਿੱਲੀ ਦੇ ਸ਼ਾਹਦਰਾ ਇਲਾਕੇ ਦੇ ਵਿਵੇਕ ਵਿਹਾਰ ’ਚ ਚਾਰ ਮੰਜ਼ਿਲਾ ਇਮਾਰਤ ’ਚ...

ਦਿੱਲੀ ਦੇ ਸ਼ਾਹਦਰਾ ਇਲਾਕੇ ਦੇ ਵਿਵੇਕ ਵਿਹਾਰ ’ਚ ਚਾਰ ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਮੌਤ

ਨਵੀਂ ਦਿੱਲੀ : ਦਿੱਲੀ ਦੇ ਸ਼ਾਹਦਰਾ ਇਲਾਕੇ ਦੇ ਵਿਵੇਕ ਵਿਹਾਰ ਵਿੱਚ ਅੱਜ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਸੜਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤਾ ਗਿਆ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

ਵੱਖ-ਵੱਖ ਮੰਜ਼ਿਲਾਂ ਤੋਂ ਨੌਂ ਲਾਸ਼ਾਂ ਬਰਾਮਦ

ਫਾਇਰ ਵਿਭਾਗ ਦੇ ਅਧਿਕਾਰੀ ਡੀਓ ਮੁਕੇਸ਼ ਵਰਮਾ ਦੇ ਅਨੁਸਾਰ, ਵੱਖ-ਵੱਖ ਮੰਜ਼ਿਲਾਂ ਤੋਂ ਨੌਂ (9) ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜਿਸ ਵਿੱਚੋਂ ਇੱਕ ਲਾਸ਼ ਪਹਿਲੀ ਮੰਜ਼ਿਲ ਤੋਂ,  ਪੰਜ ਲਾਸ਼ਾ ਦੂਜੀ ਮੰਜ਼ਿਲ ‘ਤੇ ਅਤੇ ਤਿੰਨ ਲਾਸ਼ਾਂ ਪੌੜੀਆਂ ‘ਤੇ ਮਿਲੀਆਂ। ਲਾਸ਼ਾਂ ਦਿੱਲੀ ਪੁਲਿਸ ਦੀ ਕ੍ਰਾਈਮ ਟੀਮ ਨੂੰ ਸੌਪ ਦਿੱਤੀਆਂ ਗਈਆਂ ਹਨ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਅੱਗ ਲੱਗਣ ਦੀ ਸੂਚਨਾ ਸਵੇਰੇ 3:15 ਵਜੇ ਦੇ ਕਰੀਬ ਮਿਲੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਇਮਾਰਤ ਦੇ ਇੱਕ ਫਲੈਟ ਤੋਂ ਸ਼ੁਰੂ ਹੋਈ ਅਤੇ ਕੁਝ ਹੀ ਸਮੇਂ ਵਿੱਚ ਹੋਰ ਹਿੱਸਿਆਂ ਵਿੱਚ ਫੈਲ ਗਈ। ਅੱਗ ਅਤੇ ਸੰਘਣੇ ਧੂੰਏ ਦੇ ਕਾਰਨ ਇਮਾਰਤ ਵਿੱਚ ਮੌਜੂਦ ਲੋਕਾਂ ਨੂੰ ਬਾਹਰ ਕੱਢ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ।

ਅਧਿਕਾਰੀਆਂ ਨੇ ਕੀ ਕਿਹਾ?

ਸ਼ਾਹਦਰਾ ਜ਼ਿਲ੍ਹਾ ਪੁਲਿਸ ਡਿਪਟੀ ਕਮਿਸ਼ਨਰ (ਡੀਸੀਪੀ) ਰਾਜਿੰਦਰ ਪ੍ਰਸਾਦ ਮੀਣਾ ਨੇ ਕਿਹਾ ਕਿ ਇਹ ਹਾਦਸਾ ਵਿਵੇਕ ਵਿਹਾਰ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਵਾਪਰਿਆ। ਹੁਣ ਤੱਕ 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਹੋਰਾਂ ਦਾ ਪਤਾ ਲਗਾਉਣ ਲਈ ਖੋਜ ਮੁਹਿੰਮ ਜਾਰੀ ਹੈ। ਫਾਇਰ ਵਿਭਾਗ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਇਮਾਰਤ ਦੇ ਹਰ ਹਿੱਸੇ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੀਆਂ ਹਨ। ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਇਸ ਦੌਰਾਨ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

‘ਏਅਰ ਕੰਡੀਸ਼ਨਰ ਵਿੱਚ ਵਿਸਫੋਟ ਦੇ ਕਾਰਨ ਲੱਗੀ ਅੱਗ

ਸਥਾਨਕ ਨਿਵਾਸੀ ਰੋਹਿਤ ਦੇ ਅਨੁਸਾਰ, ਅੱਗ ਏਅਰ ਕੰਡੀਸ਼ਨਰ ਵਿੱਚ ਧਮਾਕੇ ਕਾਰਨ ਲੱਗੀ ਹੋ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਕੁਝ ਮਿੰਟਾਂ ਵਿੱਚ ਹੀ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਲਗਭਗ 12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਹਾਲਾਂਕਿ ਕੁਝ ਅਜੇ ਵੀ ਲਾਪਤਾ ਹੋਣ ਦਾ ਖਦਸ਼ਾ ਹੈ।

ਫੋਰੈਂਸਿਕ ਟੀਮਾਂ ਅਤੇ ਫਾਇਰ ਵਿਭਾਗ ਦੇ ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਇਮਾਰਤ ਦੇ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਦੇ ਅਨੁਸਾਰ, ਅੱਗ ਲੱਗਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਸਵੈ-ਇੱਛਾ ਨਾਲ ਮਦਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਅੱਗ ਦੀ ਤੀਬਰਤਾ ਨੇ ਸਥਿਤੀ ਨੂੰ ਬਹੁਤ ਚੁਣੌਤੀਪੂਰਨ ਬਣਾ ਦਿੱਤਾ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਰਾਹਤ ਅਤੇ ਬਚਾਅ ਕਾਰਜ ਪੂਰੀ ਤਰ੍ਹਾਂ ਪੂਰਾ ਹੋਣ ਤੋਂ ਬਾਅਦ ਹੀ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਲੱਗੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments