Home ਪੰਜਾਬ ਅੰਮ੍ਰਿਤਸਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਲੱਗੀ ਭਿਆਨਕ ਅੱਗ

0

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਖੁਸ਼ਕਿਸਮਤੀ ਨਾਲ, ਉੱਥੇ ਮੌਜੂਦ ਸੇਵਾਦਾਰਾਂ (ਵਲੰਟੀਅਰਾਂ) ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ।

ਰਿਪੋਰਟਾਂ ਅਨੁਸਾਰ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਧਦੇ ਤਾਪਮਾਨ ਕਾਰਨ ਸੰਗਤਾਂ ਦੀ ਸੁਵਿਧਾ ਦੇ ਲਈ ਲਗਾਈਆਂ ਗਈਆਂ ਛੱਤਰੀਆਂ ਵਿੱਚ ਅਚਾਨਕ ਅੱਗ ਲੱਗ ਗਈ । ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ ‘ਤੇ ਕਾਬੂ ਪਾ ਲਿਆ । ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ, ਸਥਿਤੀ ਨੂੰ ਤੇਜ਼ੀ ਨਾਲ ਕਾਬੂ ਵਿੱਚ ਲਿਆ ਗਿਆ।

ਰਿਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਚੌਕਸੀ ਸਦਕਾ, ਇੱਕ ਵੱਡਾ ਹਾਦਸਾ ਟਲ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version