Home ਪੰਜਾਬ ਲੁਧਿਆਣਾ ਦੇ ਇੱਕ ਰਿਹਾਇਸ਼ੀ ਇਮਾਰਤ ’ਚ ਚੱਲ ਰਹੀ ਛੋਟੀ ਹੌਜ਼ਰੀ ਫੈਕਟਰੀ ’ਚ...

ਲੁਧਿਆਣਾ ਦੇ ਇੱਕ ਰਿਹਾਇਸ਼ੀ ਇਮਾਰਤ ’ਚ ਚੱਲ ਰਹੀ ਛੋਟੀ ਹੌਜ਼ਰੀ ਫੈਕਟਰੀ ’ਚ ਲੱਗੀ ਭਿਆਨਕ ਅੱਗ

0

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਇੱਕ ਵਿਅਸਤ ਵਪਾਰਕ ਖੇਤਰ ਦਾਲ ਬਾਜ਼ਾਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਚੱਲ ਰਹੀ ਛੋਟੀ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ।

ਮਿਲੀ ਅਨੁਸਾਰ ਦੇ ਅਨੁਸਾਰ ਲੁਧਿਆਣਾ ਦੇ ਦਾਲ ਬਾਜ਼ਾਰ ਵਿੱਚ ਇੱਕ ਰਿਹਾਇਸ਼ੀ ਮਕਾਨ ਵਿੱਚ ਚੱਲ ਰਹੀ ਛੋਟੀ ਹੌਜ਼ਰੀ ਗੈਰ-ਕਾਨੂੰਨੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਵਿੱਚ ਫੈਕਟਰੀ ਦੇ ਅੰਦਰ ਮੌਜੂਦ ਇੱਕ ਵਿਅਕਤੀ ਦੀ ਸੜਨ ਕਾਰਨ ਮੌਤ ਹੋ ਗਈ। ਘਟਨਾ ਦੇ ਬਾਅਦ ਇਲਾਕੇ ਵਿੱਚ ਹਫੜਾ-ਤਫੜੀ ਮਚ ਗਈ।

ਲੋਕਾਂ ’ਚ ਮੱਚੀ ਭਗਦੜ:

ਦੱਸਿਆ ਜਾਂਦਾ ਹੈ ਕਿ ਸਵੇਰੇ ਕਰੀਬ 10 ਵਜੇ ਜਦੋਂ ਬਾਜਾਰ ਵਿੱਚ ਹਲਚਲ ਸ਼ੁਰੂ ਹੀ ਹੋਈ ਸੀ, ਉਦੋਂ ਇੱਕ ਘਰ ਤੋਂ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਦੇਖ ਕੇ, ਆਸ ਪਾਸ ਦੇ ਲੋਕ ਘਬਰਾ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਪਰ ਤੰਗ ਗਲੀਆਂ ਅਤੇ ਰਿਹਾਇਸ਼ੀ ਖੇਤਰ ਕਾਰਨ ਬਚਾਅ ਕਾਰਜਾਂ ਵਿੱਚ ਕਾਫ਼ੀ ਮੁਸ਼ਕਲਾਂ ਆਈਆਂ।

ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਨਹੀਂ ਪਹੁੰਚ ਸਕੀਆਂ, ਜਿਸ ਕਾਰਨ ਅਧਿਕਾਰੀਆਂ ਨੂੰ ਮੁੱਖ ਸੜਕ ‘ਤੇ ਵਾਹਨ ਖੜ੍ਹੇ ਕਰਨ ਅਤੇ ਪਾਣੀ ਅੰਦਰ ਲਿਆਉਣ ਲਈ 12 ਲੰਬੀਆਂ ਪਾਈਪਾਂ ਜੋੜਨ ਲਈ ਮਜਬੂਰ ਹੋਣਾ ਪਿਆ। ਕਈ ਘੰਟਿਆਂ ਦੀ ਸਖ਼ਤ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।

ਜਦੋਂ ਅੱਗ ਬੁਝਾਊ ਦਸਤੇ ਅੰਦਰ ਗਏ, ਤਾਂ ਮਲਬੇ ਅਤੇ ਧੂੰਏਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version