Home ਪੰਜਾਬ ਜ਼ੀਰਕਪੁਰ-ਪਟਿਆਲਾ ਰੋਡ ‘ਤੇ ਸਥਿਤ ਏ.ਕੇ.ਐਮ. ਪੈਲੇਸ ਦੀ ਪਾਰਕਿੰਗ ’ਚ ਅਚਾਨਕ ਲੱਗੀ ਭਿਆਨਕ...

ਜ਼ੀਰਕਪੁਰ-ਪਟਿਆਲਾ ਰੋਡ ‘ਤੇ ਸਥਿਤ ਏ.ਕੇ.ਐਮ. ਪੈਲੇਸ ਦੀ ਪਾਰਕਿੰਗ ’ਚ ਅਚਾਨਕ ਲੱਗੀ ਭਿਆਨਕ ਅੱਗ

0

ਮੋਹਾਲੀ : ਜ਼ੀਰਕਪੁਰ-ਪਟਿਆਲਾ ਰੋਡ ‘ਤੇ ਸਥਿਤ ਏ.ਕੇ.ਐਮ. ਪੈਲੇਸ ਦੇ ਨੇੜੇ ਬੀਤੇ ਦਿਨ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹਫੜਾ-ਤਫੜੀ ਮੱਚ ਗਈ। ਮਿਲੀ ਜਾਣਕਾਰੀ ਦੇ ਅਨੁਸਾਰ, ਪੈਲੇਸ ਦੀ ਪਾਰਕਿੰਗ ਵਿੱਚ ਰੱਖਿਆ ਸਮਾਨ ਅਚਾਨਕ ਅੱਗ ਦੀ ਲਪੇਟ ਵਿੱਚ ਆ ਗਿਆ, ਜਿਸ ਨਾਲ ਉੱਥੇ ਰੱਖਿਆ ਸਮਾਨ ਸੜ ਕੇ ਸੁਆਹ ਪੂਰੀ ਤਰ੍ਹਾਂ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਹ ਨੇੜਲੀਆਂ ਝੁੱਗੀਆਂ ਤੱਕ ਵੀ ਪਹੁੰਚ ਗਈਆਂ, ਜਿਸ ਕਾਰਨ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤਾ ਗਿਆ। ਫਾਇਰ ਵਿਭਾਗ ਦੀ ਟੀਮ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਕਾਰਨ ਆਲੇ ਦੁਆਲੇ ਦੇ ਇਲਾਕੇ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ, ਜਿਸ ਕਾਰਨ ਵਸਨੀਕਾਂ ਨੂੰ ਅਸਥਾਈ ਤੌਰ ‘ਤੇ ਪਰੇਸ਼ਾਨੀ ਹੋਈ।

ਫਾਇਰ ਅਫਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਫਿਲਹਾਲ ਅਣਜਾਣ ਹੈ। ਸ਼ੁਰੂਆਤੀ ਜਾਂਚ ਵਿੱਚ ਸ਼ਾਰਟ ਸਰਕਟ ਜਾਂ ਹੋਰ ਕਾਰਨਾਂ ਦਾ ਆਸ਼ੰਕਾ ਜਤਾਈ ਜਾ ਰਹੀ ਹੈ, ਪਰ ਸਹੀ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਉਨ੍ਹਾਂ ਨੇ ਕਿਹਾ ਕਿ ਫਾਇਰ ਅਧਿਕਾਰੀਆਂ ਅਤੇ ਸਟਾਫ਼ ਨੇ ਅੱਗ ‘ਤੇ ਕਾਬੂ ਪਾਉਣ ਲਈ ਕਾਫ਼ੀ ਯਤਨ ਕੀਤੇ, ਜਿਸ ਨਾਲ ਇੱਕ ਵੱਡਾ ਹਾਦਸਾ ਟੱਲ ਗਿਆ।

ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਜੁੱਟੀ ਹੋਈ ਹੈ

NO COMMENTS

LEAVE A REPLY

Please enter your comment!
Please enter your name here

Exit mobile version