Homeਪੰਜਾਬਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਨਰੋਟ ਪੁਲ ਦੇ ਨੇੜੇ ਸਥਿਤ ਤਿੰਨ ਦੁਕਾਨਾਂ ’ਚ...

ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਨਰੋਟ ਪੁਲ ਦੇ ਨੇੜੇ ਸਥਿਤ ਤਿੰਨ ਦੁਕਾਨਾਂ ’ਚ ਲੱਗੀ ਭਿਆਨਕ ਅੱਗ

ਪਠਾਨਕੋਟ : ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਨਰੋਟ ਪੁਲ ਦੇ ਨੇੜੇ ਸਥਿਤ ਤਿੰਨ ਦੁਕਾਨਾਂ ਵਿੱਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸਵੇਰੇ 5 ਵਜੇ ਦੁਕਾਨਾਂ ਵਿੱਚ ਲੱਗੀ ਅੱਗ ਦੀਆਂ ਲੱਪਟਾਂ ਦੂਰ ਤੋਂ ਦਿਖਾਈ ਦੇ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਕਾਰਨ ਦੁਕਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਨਾ ਖੇਤਰ ਵਿੱਚ ਤਿੰਨ ਦੁਕਾਨਾਂ ਵਿੱਚ ਅੱਗ ਲੱਗੀ।  ਜਿਨ੍ਹਾਂ ਵਿੱਚ ਇੱਕ ਲੱਕੜ, ਫਰਨੀਚਰ ਅਤੇ ਇਲੈਕਟ੍ਰਾਨਿਕਸ ਦੀ ਦੁਕਾਨ ਵੀ ਸ਼ਾਮਲ ਹੈ। ਲੋਕਾਂ ਦੁਆਰਾ ਤੁਰੰਤ ਫਾਇਰ ਵਿਭਾਗ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਫਾਇਰ ਵਿਭਾਗ ਦੇ ਪਹੁੰਚਣ ਤੋਂ ਪਹਿਲਾਂ ਹੀ ਸਾਮਾਨ ਸੜ ਕੇ ਸੁਆਹ ਹੋ ਗਿਆ।

ਇਸ ਦੌਰਾਨ, ਇਲੈਕਟ੍ਰਾਨਿਕ ਸਾਮਾਨ ਦੇ ਦੁਕਾਨਦਾਰ ਜੋਗਿੰਦਰ ਪਾਲ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੁਕਾਨ ਵਿੱਚ ਅੱਗ ਲੱਗ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਨੂੰ ਲਗਭਗ 2.5 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਵੀ ਪ੍ਰਸ਼ਾਸਨ ਤੋਂ ਸਹਾਇਤਾ ਦੀ ਅਪੀਲ ਕੀਤੀ ਹੈ। ਫਰਨੀਚਰ ਕਾਰੋਬਾਰੀ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਦੁਕਾਨ ਵਿੱਚ ਰੱਖਿਆ ਲਗਭਗ 3 ਲੱਖ ਰੁਪਏ ਦਾ ਫਰਨੀਚਰ ਅਤੇ ਹੋਰ ਸਾਮਾਨ ਪੂਰੀ ਤਰ੍ਹਾਂ ਸੜ ਗਿਆ। ਉਨ੍ਹਾਂ ਨੂੰ ਇਸ ਘਟਨਾ ਬਾਰੇ ਸਵੇਰੇ 4:30 ਤੋਂ 5:00 ਵਜੇ ਦੇ ਵਿਚਕਾਰ ਪਤਾ ਲੱਗਾ। ਉਨ੍ਹਾਂ ਪ੍ਰਸ਼ਾਸਨ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।

ਮਦਨ ਲਾਲ ਨੇ ਦੱਸਿਆ ਕਿ ਉਹ ਹਾਰਡਵੇਅਰ ਅਤੇ ਭੱਠੇ ਨਾਲ ਸਬੰਧਤ ਲੱਕੜ ਦਾ ਕਾਰੋਬਾਰ ਕਰਦੇ ਹਨ। ਅੱਗ ਲੱਗਣ ਨਾਲ ਉਨ੍ਹਾਂ ਦਾ ਲਗਭਗ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਸਵੇਰੇ ਚਾਰ ਵਜੇ ਦੇ ਕਰੀਬ ਇੱਕ ਗੁਆਂਢੀ ਨੇ ਉਸਨੂੰ ਫ਼ੋਨ ਕਰਕੇ ਦੁਕਾਨ ਵਿੱਚ ਅੱਗ ਲੱਗਣ ਬਾਰੇ ਦੱਸਿਆ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 4:30 ਵਜੇ ਦੇ ਕਰੀਬ ਮਿਲੀ। ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਦੁਬਾਰਾ ਸ਼ੁਰੂ ਕਰ ਸਕਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments