Home ਯੂਪੀ ਖ਼ਬਰਾਂ ਬਿਹਾਰ ‘ਚ ਟਰੇਨ ਦੇ ਦੋ ਡੱਬਿਆਂ ‘ਚ ਅਚਾਨਕ ਲੱਗੀ ਭਿਆਨਕ ਅੱਗ

ਬਿਹਾਰ ‘ਚ ਟਰੇਨ ਦੇ ਦੋ ਡੱਬਿਆਂ ‘ਚ ਅਚਾਨਕ ਲੱਗੀ ਭਿਆਨਕ ਅੱਗ

0

ਸਹਰਸਾ: ਬਿਹਾਰ ਦੇ ਸਹਰਸਾ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਵੱਡਾ ਰੇਲ ਹਾਦਸਾ ਟਲ ਗਿਆ। ਪੂਰਬੀ ਮੱਧ ਰੇਲਵੇ ਅਧੀਨ ਸਿਮਰੀ ਬਖਤਿਆਰਪੁਰ ਰੇਲਵੇ ਸਟੇਸ਼ਨ ‘ਤੇ ਖੜ੍ਹੀ ਸਮਸਤੀਪੁਰ-ਸਹਰਸਾ ਮੇਮੂ ਟਰੇਨ ਦੇ ਦੋ ਡੱਬਿਆਂ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਚੰਗੀ ਗੱਲ ਇਹ ਹੈ ਕਿ ਸਾਰੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਸ ਮੌਕੇ ‘ਤੇ ਪੂਰਬੀ ਮੱਧ ਰੇਲਵੇ (ਈ.ਸੀ.ਆਰ.) ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀ.ਪੀ.ਆਰ.ਓ.) ਸਰਸਵਤੀ ਚੰਦਰਾ ਨੇ ਕਿਹਾ, ਸਮਸਤੀਪੁਰ-ਸਹਰਸਾ ਮੇਮੂ ਰੇਲਗੱਡੀ (ਨੰਬਰ 63344) ਅੱਜ ਤੜਕੇ 3 ਵਜੇ ਸਿਮਰੀ ਬਖਤਿਆਰਪੁਰ ਸਟੇਸ਼ਨ ‘ਤੇ ਪਹੁੰਚੀ। ਇਸ ਦੌਰਾਨ ਸਟੇਸ਼ਨ ਮਾਸਟਰ ਨੇ ਰੇਲ ਗੱਡੀ ਦੇ ਮੋਟਰ ਕੋਚ ਵਿੱਚ ਅੱਗ ਲੱਗਣ ਦੀ ਸੂਚਨਾ ਦਿੱਤੀ। ਅੱਗ ਨੇ ਟਰੇਨ ਦੇ ਦੋ ਡੱਬਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ।

ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਯੰਤਰਾਂ ਨਾਲ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਸਾਰੇ ਯਾਤਰੀਆਂ ਨੂੰ ਟਰੇਨ ਤੋਂ ਸੁਰੱਖਿਅਤ ਉਤਾਰ ਲਿਆ ਗਿਆ ਅਤੇ ਪਾਵਰ ਲਾਈਨ ਨੂੰ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ।

ਸੀ.ਪੀ.ਆਰ.ਓ. ਨੇ ਦੱਸਿਆ ਕਿ ਸਵੇਰੇ ਕਰੀਬ 5.50 ਵਜੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਵੀ ਯਾਤਰੀ ਦੇ ਜਾਨੀ ਨੁਕਸਾਨ ਜਾਂ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version