Home ਪੰਜਾਬ ਰੂਪਨਗਰ ਸ਼ਹਿਰ ਦੇ ਮੁੱਖ ਬਾਜ਼ਾਰ ’ਚ ਸਿੰਗਲਾ ਹੈਂਡਲੂਮ ਵਰਲਡ ਸਟੋਰ ਦੇ ਗੋਦਾਮ...

ਰੂਪਨਗਰ ਸ਼ਹਿਰ ਦੇ ਮੁੱਖ ਬਾਜ਼ਾਰ ’ਚ ਸਿੰਗਲਾ ਹੈਂਡਲੂਮ ਵਰਲਡ ਸਟੋਰ ਦੇ ਗੋਦਾਮ ’ਚ ਅਚਾਨਕ ਲੱਗੀ ਭਿਆਨਕ ਅੱਗ

0

ਰੂਪਨਗਰ : ਰੂਪਨਗਰ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਸ਼੍ਰੀ ਖਾਟੂ ਸ਼ਿਆਮ ਮੰਦਿਰ ਦੇ ਨੇੜੇ ਸਥਿਤ ਸਿੰਗਲਾ ਹੈਂਡਲੂਮ ਵਰਲਡ ਸਟੋਰ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਲਗਭਗ 2 ਵਜੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਗੋਦਾਮ ਵਿੱਚ ਰੱਖਿਆ ਤਰਪਾਲਾਂ, ਚਟਾਈਆਂ, ਪਰਦੇ ਸਮੇਤ ਹੋਰ ਹੈਂਡਲੂਮ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੁੱਢਲੇ ਅਨੁਮਾਨਾਂ ਅਨੁਸਾਰ ਇਸ ਹਾਦਸੇ ਵਿੱਚ 1 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਜਾਣਕਾਰੀ ਦੇ ਅਨੁਸਾਰ, ਗੋਦਾਮ ਵਿੱਚ ਦੀਵਾਲੀ ਅਤੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਵੱਡੀ ਮਾਤਰਾ ਵਿੱਚ ਨਵਾਂ ਸਟਾਕ ਮੰਗਵਾ ਕੇ ਰੱਖਿਆ ਗਿਆ ਸੀ। ਸਵੇਰੇ ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ, ਕਿਸੇ ਨੇ ਦੁਕਾਨ ਮਾਲਕ ਪ੍ਰਵੀਨ ਨੂੰ ਫ਼ੋਨ ਕੀਤਾ ਅਤੇ ਉਸਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚਣ ‘ਤੇ, ਗੋਦਾਮ ਦੇ ਅੰਦਰ ਅੱਗ ਦੀਆਂ ਲਪਟਾਂ ਉੱਠ ਰਹੀਆਂ ਸਨ। ਇਸ ਦੇ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।

ਦੁਕਾਨ ਦੇ ਮਾਲਕ ਪ੍ਰਵੀਨ ਨੇ ਦੱਸਿਆ ਕਿ ਅੱਗ ਦੇ ਕਾਰਨ ਗੋਦਾਮ ਵਿੱਚ ਰੱਖਿਆ ਲਗਭਗ ਪੂਰਾ ਸਾਮਾਨ ਸੜ ਗਿਆ। ਉਨ੍ਹਾਂ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਚੱਲਦੇ ਹਾਲ ਹੀ ਵਿੱਚ ਵੱਡੀ ਮਾਤਰਾ ਵਿੱਚ ਨਵਾਂ ਸਮਾਨ ਮੰਗਾਵਾਇਆ ਗਿਆ ਸੀ। ਪਹਿਲੀ ਨਜ਼ਰ ‘ਤੇ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਇਸਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਸਵੇਰੇ ਲਗਭਗ 9 ਵਜੇ ਤੱਕ ਵੀ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਗੋਦਾਮ ਵਿੱਚ ਕੱਪੜੇ ਅਤੇ ਹੋਰ ਜਲਣਸ਼ੀਲ ਸਮੱਗਰੀ ਹੋਣ ਕਾਰਨ, ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਅੱਗ ਬੁਝਾਉਣ ਲਈ ਕਾਫ਼ੀ ਜੱਦੋਜਹਿਦ ਕਰਨੀ ਪਈ।

ਤਿਉਹਾਰਾਂ ਦੇ ਸੀਜ਼ਨ ਦੇ ਲਈ ਮੰਗਿਆ ਸੀ ਕਰੋੜਾ ਦਾ ਮਾਲ

ਵਪਾਰ ਮੰਡਲ ਦੇ ਪ੍ਰਧਾਨ ਪਰਵਿੰਦਰ ਪਾਲ ਸਿੰਘ ਬਿੰਟਾ ਨੇ ਕਿਹਾ ਕਿ ਅੱਗ ਲੱਗਣ ਨਾਲ ਦੁਕਾਨਦਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਕਾਰਨ ਦੁਕਾਨਦਾਰ ਨੇ ਵੱਡੀ ਮਾਤਰਾ ਵਿੱਚ ਸਾਮਾਨ ਮੰਗਵਾਇਆ ਸੀ, ਜਿਸਦੀ ਕੀਮਤ ਇੱਕ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਦੁਕਾਨਦਾਰ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਉਸਨੂੰ ਢੁਕਵੀਂ ਵਿੱਤੀ ਸਹਾਇਤਾ ਅਤੇ ਮੁਆਵਜ਼ਾ ਦਿੱਤਾ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version