Home ਪੰਜਾਬ ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ...

ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ , 6 ਮੁਲਜ਼ਮ ਗ੍ਰਿਫ਼ਤਾਰ

0

ਅੰਮ੍ਰਿਤਸਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 2.920 ਕਿਲੋ ਹੈਰੋਇਨ ਅਤੇ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਸਨ। ਇਹ ਲੋਕ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾ ਕੇ ਪੰਜਾਬ ਦੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ।

ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਦੇ ਥਾਣੇ ਵਿੱਚ ਵੱਖਰੀਆਂ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਸ ਸੀਮਾ ਪਾਰ ਤਸਕਰੀ ਦੇ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਅਤੇ ਪੂਰੇ ਨੈਟਵਰਕ ਦੇ ਅੱਗੇ-ਪਿੱਛੇ ਲੰਿਕਾਂ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਲੱਗੀ ਹੋਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version