Home ਪੰਜਾਬ ਪੰਜਾਬੀ ਗਾਇਕ ਗੁਰ ਸਿੱਧੂ ‘ਤੇ ਡਿੱਗਿਆ ਦੁੱਖਾਂ ਦਾ ਪਹਾੜ , ਪਿਤਾ ਦਾ...

ਪੰਜਾਬੀ ਗਾਇਕ ਗੁਰ ਸਿੱਧੂ ‘ਤੇ ਡਿੱਗਿਆ ਦੁੱਖਾਂ ਦਾ ਪਹਾੜ , ਪਿਤਾ ਦਾ ਹੋਇਆ ਦੇਹਾਂਤ

0

ਚੱਕ: ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਆਈ ਹੈ। ਬਹੁਤ ਘੱਟ ਸਮੇਂ ਵਿੱਚ ਬੁਲੰਦੀਆਂ ਨੂੰ ਛੂਹਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।

ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਲਿਖਿਆ ਕਿ ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸ. ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਵਾਹਿਗੁਰੂ ਜੀ, ਸ. ਸੁਖਬੀਰ ਸਿੰਘ ਸਿੱਧੂ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।

NO COMMENTS

LEAVE A REPLY

Please enter your comment!
Please enter your name here

Exit mobile version