Home ਪੰਜਾਬ ਮਸ਼ਹੂਰ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਮਸ਼ਹੂਰ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

0

ਪੰਜਾਬ: ਪੰਜਾਬੀ ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਦੇ ਅਨੁਸਾਰ ਮਸ਼ਹੂਰ ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ ਦੀ ਮਾਂ ਮਜੀਦਾ ਬੇਗਮ ਦਾ ਦੇਹਾਂਤ ਹੋ ਗਿਆ ਹੈ। ਇਸ ਖ਼ਬਰ ਨੇ ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ, ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮਜੀਦਾ ਬੇਗਮ ਦਾ ਦੇਹਾਂਤ ਬੀਤੇ ਦਿਨ, 8 ਮਾਰਚ, 2026 ਨੂੰ ਹੋਇਆ। ਪਰਿਵਾਰ ਨੇ ਦੱਸਿਆ ਕਿ ਵਿਛੜੀ ਆਤਮਾ ਦੀ ਸ਼ਾਤੀ ਲਈ ਪਰਿਵਾਰ ਵੱਲੋਂ ਮਾਫ਼ੀ ਦੀ ਦੁਆ ਵਿਸ਼ਵਕਰਮਾ ਭਵਨ ਮਾਨਸਾ ਵਿਖੇ ਅੱਜ 10 ਮਾਰਚ ਨੂੰ ਸਵੇਰੇ ਪੜ੍ਹੀ ਜਾਵੇਗੀ ।ਇਸ ਮੌਕੇ ‘ਤੇ ਨਿਸ਼ਾ ਬਾਨੋ , ਉਨ੍ਹਾਂ ਦੇ ਪਤੀ ਸਮੀਰ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਰਿਸ਼ਤੇਦਾਰਾਂ , ਮਿੱਤਰਾਂ ਅਤੇ ਸ਼ੁਭਚਿੰਤਕਾਂ ਨੂੰ ਪ੍ਰਾਰਥਨਾ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version