Home ਪੰਜਾਬ ਪਟਿਆਲਾ ਦੇ ਹੀਰਾ ਬਾਗ ਇਲਾਕੇ ’ਚ ਚੱਲਦੀ ਸਕਾਰਪੀਓ ਗੱਡੀ ’ਚ ਅਚਾਨਕ ਲੱਗੀ...

ਪਟਿਆਲਾ ਦੇ ਹੀਰਾ ਬਾਗ ਇਲਾਕੇ ’ਚ ਚੱਲਦੀ ਸਕਾਰਪੀਓ ਗੱਡੀ ’ਚ ਅਚਾਨਕ ਲੱਗੀ ਭਿਆਨਕ ਅੱਗ

0

ਪਟਿਆਲਾ : ਪਟਿਆਲਾ ਦੇ ਹੀਰਾ ਬਾਗ ਇਲਾਕੇ ਵਿੱਚ ਇੱਕ ਚੱਲਦੀ ਸਕਾਰਪੀਓ ਗੱਡੀ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਸੜਕ ਦੇ ਵਿਚਕਾਰ ਚੱਲ ਰਹੀ ਸਕਾਰਪੀਓ ਕਾਰ ਅਚਾਨਕ ਅੱਗ ਦਾ ਗੋਲਾ ਬਣ ਗਈ ਅਤੇ ਦੇਖਦੇ ਹੀ ਦੇਖਦੇ ਕਾਰ ਸੜ ਕੇ ਸੁਆਹ ਹੋ ਗਈ। ਇਸ ਦੌਰਾਨ ਡਰਾਈਵਰ ਨੇ ਬਹੁਤ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਕਾਰ ਦੀਆਂ ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ।

ਇਸ ਦੌਰਾਨ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version