Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਸਜਾਇਆ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਸਜਾਇਆ ਜਾਵੇਗਾ ਨਗਰ ਕੀਰਤਨ

ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 21 ਨਵੰਬਰ 2026 ਨੂੰ ਜਲੰਧਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੌਰਾਨ ਸੁਰੱਖਿਆ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਨਗਰ ਕੀਰਤਨ ਦਾ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਪੁਲਿਸ ਅਨੁਸਾਰ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਤੋਂ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਪ੍ਰਮੁੱਖ ਸੜਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ।

ਨਗਰ ਕੀਰਤਨ ਦਾ ਰੂਟ ਇਸ ਤਰ੍ਹਾਂ ਰਹੇਗਾ:

ਮਦਨ ਫਲੋਰ ਮਿੱਲ ਚੌਕ ਤੋਂ ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ ਦਰਿਆ ਪੁਲ, ਕਿਸ਼ਨਪੁਰਾ ਚੌਕ/ਰੇਲਵੇ ਫਾਟਕ, ਦੁਰਗਾ ਚੌਕ/ਰੇਲਵੇ ਫਾਟਕ, ਪਟੇਲ ਚੌਕ, ਵਰਕਮਾਨ ਚੌਕ, ਕਪੂਰਥਲਾ ਚੌਕ, ਚਿਕ-ਚਿਕ ਚੌਕ, ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਟੀ-ਪੁਆਇੰਟ ਸ਼ਕਤੀ ਨਗਰ, ਨਕੋਦਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਮਕਸੂਦਾਂ ਗਲੀ (ਫੁੱਲਾਂਵਾਲਾ ਚੌਕ), ਪਲਾਜ਼ਾ ਚੌਕ, ਕੰਪਨੀ ਬਾਗ ਚੌਕ (ਪੀ.ਐੱਨ.ਬੀ. ਚੌਕ), ਮਿਲਾਪ ਚੌਕ ਅਤੇ ਸ਼ਾਸਤਰੀ ਮਾਰਕੀਟ ਚੌਕ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪਹੁੰਚੇਗਾ।

ਸਵੇਰੇ 9 ਤੋਂ 10 ਵਜੇ ਤੱਕ ਰਹੇਗਾ ਟ੍ਰੈਫਿਕ ਡਾਇਵਰਟ

ਕਮਿਸ਼ਨਰੇਟ ਪੁਲਿਸ ਵੱਲੋਂ ਜਾਰੀ ਟ੍ਰੈਫਿਕ ਐਡਵਾਈਜ਼ਰੀ ਅਨੁਸਾਰ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ 10 ਵਜੇ ਤੱਕ ਨਗਰ ਕੀਰਤਨ ਦੇ ਰੂਟ ’ਤੇ ਆਵਾਜਾਈ ਡਾਇਵਰਟ ਰਹੇਗੀ। ਇਸ ਦੌਰਾਨ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਰਸਤਿਆਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਟ੍ਰੈਫਿਕ ਪੁਲਿਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ। ਟ੍ਰੈਫਿਕ ਸਬੰਧੀ ਜਾਣਕਾਰੀ ਜਾਂ ਸਹਾਇਤਾ ਲਈ ਹੈਲਪਲਾਈਨ ਨੰਬਰ 0181-2227296 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments