Home ਪੰਜਾਬ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਇੱਕ ਮਸ਼ਹੂਰ ਗੈਂਗਸਟਰ ਦੀ ਹੋਈ ਮੌਤ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਇੱਕ ਮਸ਼ਹੂਰ ਗੈਂਗਸਟਰ ਦੀ ਹੋਈ ਮੌਤ

0

ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਮਸ਼ਹੂਰ ਗੈਂਗਸਟਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਾਰੇ ਗਏ ਗੈਂਗਸਟਰ ਦੀ ਪਛਾਣ ਭੁਵਨੇਸ਼ ਚੋਪੜਾ ਉਰਫ ਆਸ਼ੀਸ਼ ਵਜੋਂ ਹੋਈ ਹੈ। ਉਸ ਦੀ ਅਚਾਨਕ ਤਬੀਅਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਡਾਕਟਰ ਮੁਤਾਬਕ ਜਦੋਂ ਭੁਵਨੇਸ਼ ਚੋਪੜਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੌਤ ਦੇ ਕਾਰਨਾਂ ਬਾਰੇ ਸਥਿਤੀ ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਮੱਧ ਏਸ਼ੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਕੀਤਾ ਸੀ ਗ੍ਰਿਫ਼ਤਾਰ
ਵਰਨਣਯੋਗ ਹੈ ਕਿ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਭੁਵਨੇਸ਼ ਚੋਪੜਾ ਨੂੰ 12 ਮਾਰਚ 2026 ਨੂੰ ਮੱਧ ਏਸ਼ੀਆਈ ਦੇਸ਼ ਤੋਂ ਗ੍ਰਿਫ਼ਤਾਰ ਕਰਕੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡਿਪੋਰਟ ਕਰ ਦਿੱਤਾ ਸੀ। ਉਸ ਖ਼ਿਲਾਫ਼ ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਪਟਿਆਲਾ ਜ਼ਿ ਲ੍ਹਿਆਂ ਵਿੱਚ ਕਈ ਮਾਮਲੇ ਦਰਜ ਸਨ।

ਤੀਹਰੇ ਕਤਲ ਅਤੇ ਡਰੱਗ ਤਸਕਰੀ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ ਭੁਵਨੇਸ਼
ਭੁਵਨੇਸ਼ ਚੋਪੜਾ ਸਤੰਬਰ 2024 ਵਿੱਚ ਫ਼ਿਰੋਜ਼ਪੁਰ ਵਿੱਚ ਵਾਪਰੇ ਤੀਹਰੇ ਕਤਲ ਅਤੇ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਇੱਕ ਮੁਲਜ਼ਮ ਸੀ। ਉਸ ਉੱਤੇ ਪਾਕਿਸਤਾਨ ਤੋਂ ਪੰਜਾਬ ਤੱਕ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਵੀ ਦੋਸ਼ ਸੀ।

NO COMMENTS

LEAVE A REPLY

Please enter your comment!
Please enter your name here

Exit mobile version