HomePunjabਭੈਣ ਦੇ ਭੋਗ 'ਤੇ ਜਾ ਰਹੇ ਦੋ ਭਰਾਵਾਂ ਨਾਲ ਵਾਪਰਿਆ ਦਰਦਨਾਕ ਹਾਦਸਾ,...

ਭੈਣ ਦੇ ਭੋਗ ‘ਤੇ ਜਾ ਰਹੇ ਦੋ ਭਰਾਵਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਗੁਰਦਾਸਪੁਰ : ਗੁਰਦਾਸਪੁਰ (Gurdaspur) ਤੋਂ ਬਹੁਤ ਹੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਸਵਾਰ ਦੋ ਭਰਾਵਾਂ ‘ਤੇ ਦਰੱਖਤ ਡਿੱਗ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ।  ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।  ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ਮੌਕੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਕੇ ਦੋਵਾਂ ਭਰਾਵਾਂ ਦੀ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਪਛਾਣ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ੁਹਰ ਕਲਾਂ ਵਜੋਂ ਹੋਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments