HomePunjabਜਲੰਧਰ ਦੇ ਹੋਟਲ 'ਚ ਇਕ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਲੰਧਰ ਦੇ ਹੋਟਲ ‘ਚ ਇਕ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਕਾਨਪੁਰ (village Kanpur) ਨੇੜੇ ਇਕ ਹੋਟਲ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ।

ਜਾਣਕਾਰੀ ਦਿੰਦੇ ਹੋਏ ਹੋਟਲ ‘ਚ ਕੰਮ ਕਰਦੇ ਕਰਿੰਦੇ ਨੇ ਦੱਸਿਆ ਕਿ 26 ਸਤੰਬਰ ਨੂੰ ਰਾਜਕੁਮਾਰ ਨਾਮਕ ਵਿਅਕਤੀ ਨੇ ਆ ਕੇ ਹੋਟਲ ਵਲੇਟੀ ‘ਚ ਕਮਰਾ ਲੈ ਲਿਆ ਸੀ। ਅੱਜ ਕਰੀਬ 12 ਵਜੇ ਜਦੋਂ ਉਨ੍ਹਾਂ ਕਮਰੇ ਦਾ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਨ੍ਹਾਂ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਰਾਜ ਕੁਮਾਰ ਪੱਖੇ ਨਾਲ ਝੂਲਦਾ ਦੇਖਿਆ ਗਿਆ।

ਜਦੋਂ ਉਸ ਨੇ ਮਾਲਕ ਨੂੰ ਦੱਸਿਆ ਤਾਂ ਉਸ ਨੇ ਥਾਣਾ ਮਕਸੂਦਾ ਦੀ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਮੌਕੇ ‘ਤੇ ਐੱਸ.ਐੱਚ.ਓ. ਸਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦੀ ਭਾਲ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments