Homeਪੰਜਾਬਮੋਗਾ ਜ਼ਿਲ੍ਹੇ 'ਚ 200 ਲੀਟਰ ਲਾਹਨ, ਦੋ ਬੋਤਲਾਂ ਨਾਜਾਇਜ਼ ਸ਼ਰਾਬ ਤੇ ਇੱਕ...

ਮੋਗਾ ਜ਼ਿਲ੍ਹੇ ‘ਚ 200 ਲੀਟਰ ਲਾਹਨ, ਦੋ ਬੋਤਲਾਂ ਨਾਜਾਇਜ਼ ਸ਼ਰਾਬ ਤੇ ਇੱਕ ਚੱਲਦੀ ਭੱਠੀ ਸਮੇਤ ਇੱਕ ਵਿਅਕਤੀ ਕਾਬੂ

ਮੋਗਾ: ਮੋਗਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਨਿਹਾਲ ਸਿੰਘ ਵਾਲਾ ਪੁਲਿਸ ਸਟੇਸ਼ਨ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ ਅਤੇ 200 ਲੀਟਰ ਲਾਹਨ, ਦੋ ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਇੱਕ ਚੱਲਦੀ ਭੱਠੀ ਬਰਾਮਦ ਕੀਤੀ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਕਾਰਵਾਈ ਐਸ.ਐਸ.ਪੀ. ਮੋਗਾ ਅਜੈ ਗਾਂਧੀ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਦੇ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਦੀ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਸੀ।

ਬੀਤੇ ਦਿਨ , 2 ਮਾਰਚ, 2026 ਨੂੰ, ਨਿਹਾਲ ਸਿੰਘ ਵਾਲਾ ਪੁਲਿਸ ਸਟੇਸ਼ਨ ਦੇ ਇੰਚਾਰਜ ਪੂਰਨ ਸਿੰਘ ਦੀ ਨਿਗਰਾਨੀ ਹੇਠ, ਹੌਲਦਾਰ ਸਿਕੰਦਰ ਸਿੰਘ (ਨੰਬਰ 288/ਮੋਗਾ) ਅਤੇ ਇੱਕ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਸੈਦੋਕੇ ਦੇ ਬੱਸ ਅੱਡੇ ‘ਤੇ ਮੌਜੂਦ ਸੀ, ਤਾਂ ਇੱਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਰਵਿੰਦਰ ਸਿੰਘ ਉਰਫ਼ ਨੀਨਾ ਪੁੱਤਰ ਪ੍ਰੀਤਮ ਰਾਮ, ਵਾਸੀ ਦਾਣਾ ਪੱਟੀ, ਸੈਦੋਕੇ, ਜ਼ਿਲ੍ਹਾ ਮੋਗਾ, ਆਪਣੇ ਘਰ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਅਤੇ ਵੇਚਣ ਦਾ ਆਦੀ ਹੈ ਅਤੇ ਉਸ ਦੇ ਘਰੋਂ ਲਾਹਣ ਜਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਸੂਚਨਾ ਦੇ ਆਧਾਰ ‘ਤੇ ਹੌਲਦਾਰ ਸਿਕੰਦਰ ਸਿੰਘ ਨੇ ਪੁਲਿਸ ਟੀਮ ਨਾਲ ਮਿਲ ਕੇ ਮੁਲਜ਼ਮ ਦੇ ਘਰ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਤਲਾਸ਼ੀ ਦੌਰਾਨ 200 ਲੀਟਰ ਲਾਹਣ, ਦੋ ਬੋਤਲਾਂ ਤਿਆਰ ਨਾਜਾਇਜ਼ ਸ਼ਰਾਬ, ਇੱਕ ਚੱਲਦੀ ਭੱਠੀ ਅਤੇ ਹੋਰ ਸਾਮਾਨ ਬਰਾਮਦ ਹੋਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments