ਲੁਧਿਆਣਾ: ਲੁਧਿਆਣਾ ਦੇ ਪਿੰਡ ਮੁਕੰਦਪੁਰ ਵਿੱਚ 3 ਵਿੱਘੇ ਜ਼ਮੀਨ ਨੂੰ ਲੈ ਕੇ ਕੁਝ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਵਿਅਕਤੀ ਦੀ ਕੁੱਟਮਾਰ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲਿਸ ਨੇ ਸ਼ਿੰਗਾਲਾ ਸਿੰਘ, ਰਾਜੂ, ਲਾਡੀ, ਬੰਟੀ, ਜਗਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਕੁਝ ਘੰਟਿਆਂ ਵਿੱਚ ਹੀ ਜਗਪ੍ਰੀਤ ਸਿੰਘ ਅਤੇ ਲਾਡੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।