Homeਪੰਜਾਬਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ 06 ਅਕਤੂਬਰ ਨੂੰ ਲਗਾਇਆ ਜਾਵੇਗਾ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ 06 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ ਮਿਤੀ 06 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਬੀ.ਆਈ. ਲਾਈਫ ਅਤੇ ਐਲ.ਆਈ.ਸੀ ਦੇ ਨਿਯੋਜਕ ਵਲੋਂ ਲਾਈਫ ਮਿਤਰਾ ਅਤੇ ਇੰਸੋਰੈਂਸ ਏਜੰਟ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਐਸ.ਬੀ.ਆਈ. ਲਾਈਫ ਦੇ ਨਿਯੋਜਕ ਵੱਲੋਂ ਲਾਈਫ ਮਿਤਰਾ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਮਰਦ ਅਤੇ ਔਰਤ ਦੋਵੇ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਉਮਰ 18 ਤੋਂ 45 ਸਾਲ ਹੋਵੇ ਉਹਇੰਟਰਵਿਊ ਦੇ ਸਕਦੇ ਹਨ।

ਐਲ.ਆਈ.ਸੀ ਦੇ ਨਿਯੋਜਕ ਵਲੋਂ ਇੰਸੋਰੈਂਸ ਏਜੰਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਮਰਦ ਅਤੇ ਔਰਤ ਦੋਵੇਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰਵੀਂ ਅਤੇ ਗ੍ਰੈਜੂਏਸ਼ਨ, ਉਮਰ 25 ਤੋਂ 45 ਸਾਲ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 06-10-2026 ਦਿਨ ਮੰਗਲਵਾਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ।ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments