ਚੀਨ : ਚੀਨ ਦੇ ਦੱਖਣ-ਪੱਛਮੀ ਗੁਆਂਗਸ਼ੀ ਇਲਾਕੇ ਵਿੱਚ ਜ਼ੋਰਦਾਰ ਬਲਾਸਟ ਹੋਇਆ ਹੈ। ਸਥਾਨਕ ਮੀਡੀਆ ਦੇ ਅਨੁਸਾਰ, ਇਸ ਖੇਤਰ ਵਿੱਚ ਹੋਏ ਜ਼ੋਰਦਾਰ ਬਲਾਸਟ ਵਿੱਚ ਘੱਟੋ-ਘੱਟ ਸੱਤ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਘਟਨਾ ਨੇ ਪੂਰੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਇਸ ਹਾਦਸੇ ਵਿੱਚ 17 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੇ ਤੁਰੰਤ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਸ ਹਾਦਸੇ ਦਾ ਕਾਰਨ ਗੈਸ ਪਾਈਪਲਾਈਨ ਵਿੱਚ ਲੀਕੇਜ ਜਾਂ ਖ਼ਰਾਬੀ ਆਸ਼ੰਕਾ ਜਤਾਈ ਜਾ ਰਹੀ ਸੀ। ਹਾਲਾਂਕਿ, ਸਥਾਨਕ ਅਧਿਕਾਰੀਆਂ ਨੇ ਮੁੱਢਲੀ ਜਾਂਚ ਤੋਂ ਬਾਅਦ ਸਪੱਸ਼ਟ ਕੀਤਾ ਹੈ ਕਿ ਧਮਾਕਾ ਗੈਸ ਪਾਈਪਲਾਈਨ ਨਾਲ ਸਬੰਧਤ ਸਮੱਸਿਆਵਾਂ ਕਾਰਨ ਨਹੀਂ ਹੋਇਆ ਸੀ। ਫਿਲਹਾਲ ਜਾਂਚ ਜਾਰੀ ਹੈ।
