Home ਪੰਜਾਬ ਮੋਗਾ ਨਗਰ ਨਿਗਮ ਦੀ ਮੇਅਰ ਵਿਨੈ ਪਾਲ ਕੌਰ ਦੀ ਗੱਡੀ ਨੂੰ ਪੀ.ਆਰ.ਟੀ.ਸੀ....

ਮੋਗਾ ਨਗਰ ਨਿਗਮ ਦੀ ਮੇਅਰ ਵਿਨੈ ਪਾਲ ਕੌਰ ਦੀ ਗੱਡੀ ਨੂੰ ਪੀ.ਆਰ.ਟੀ.ਸੀ. ਬੱਸ ਨੇ ਮਾਰੀ ਜ਼ੋਰਦਾਰ ਟੱਕਰ

0

ਮੋਗਾ : ਮੋਗਾ ਨਗਰ ਨਿਗਮ ਦੀ ਮੇਅਰ ਵਿਨੈ ਪਾਲ ਕੌਰ ਦੀ ਗੱਡੀ ਨੂੰ ਪੀ.ਆਰ.ਟੀ.ਸੀ. ਬੱਸ ਵੱਲੋਂ ਟੱਕਰ ਮਾਰ ਕੇ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਥਾਣਾ ਸਿਟੀ ਮੋਗਾ ਪੁਲਿਸ ਨੇ ਬੱਸ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਸਿਟੀ ਪੁਲਿਸ ਸਟੇਸ਼ਨ, ਮੋਗਾ ਦੀ ਹੈੱਡ ਕਾਂਸਟੇਬਲ ਸਰਬਜੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਵਿੱਚ ਡਰਾਈਵਰ ਵਜੋਂ ਤਾਇਨਾਤ ਪਿੰਡ ਰੱਤੀਆਂ ਦੇ ਰਹਿਣ ਵਾਲੇ ਚੰਨਣ ਸਿੰਘ ਦੇ ਪੁੱਤਰ ਗੁਰਰਾਜ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤ ਅਨੁਸਾਰ ਉਹ ਮੇਅਰ ਵਿਨੈ ਪਾਲ ਕੌਰ ਨਾਲ ਨਗਰ ਨਿਗਮ ਦਫ਼ਤਰ ਤੋਂ ਪੀਡਬਲਿਊਡੀ ਰੈਸਟ ਹਾਊਸ ਮੋਗਾ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਪੀਆਰਟੀਸੀ ਬੱਸ ਦਾ ਚਾਲਕ ਜਤਿੰਦਰ ਸਿੰਘ ਪੁੱਤਰ ਮੰਗਤੂ ਸਿੰਘ ਵਾਸੀ ਪਿੰਡ ਖਿਆਲੀ, ਜ਼ਿਲ੍ਹਾ ਬਠਿੰਡਾ ਕਥਿਤ ਤੌਰ ‘ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਬੱਸ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨਗਰ ਨਿਗਮ ਦੇ ਮੇਅਰ ਦੀ ਗੱਡੀ ਹਾਦਸਾਗ੍ਰਸਤ ਹੋ ਗਈ।

ਜਾਂਚ ਅਧਿਕਾਰੀ ਹੌਲਦਾਰ ਸਰਬਜੀਤ ਕੌਰ ਨੇ ਦੱਸਿਆ ਕਿ ਗੁਰਰਾਜ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਪੀ.ਆਰ.ਟੀ.ਸੀ. ਬੱਸ ਡਰਾਈਵਰ ਜਤਿੰਦਰ ਸਿੰਘ ਵਿਰੁੱਧ ਸਿਟੀ ਪੁਲਿਸ ਸਟੇਸ਼ਨ, ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੋਸ਼ੀ ਡਰਾਈਵਰ ਦੀ ਭਾਲ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version