HomeCanadaਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਦਰਦਨਾਕ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਦਰਦਨਾਕ ਮੌਤ

ਕਪੂਰਥਲਾ: ਕੈਨੇਡਾ (Canada) ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ (Amit Bahl) (28) ਪੁੱਤਰ ਰੌਣਕ ਬਹਿਲ ਵਾਸੀ ਭੁਲੱਥ ਬਲਾਕ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ।

ਜਾਣਕਾਰੀ ਅਨੁਸਾਰ ਕੈਨੇਡਾ ਦੇ ਬਰੈਮਟਨ ‘ਚ ਰਹਿਣ ਵਾਲਾ ਅਮਿਤ ਬਹਿਲ ਨਾਂ ਦਾ ਨੌਜਵਾਨ ਜਦੋਂ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਆਈ ਇਕ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਅਮਿਤ ਮੌਕੇ ‘ਤੇ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਨੌਜਵਾਨ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਦੀਵਾਲੀ ਤੋਂ ਪਹਿਲਾਂ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments